ਭਾਈ ਨੰਦ ਲਾਲ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ਼ੋਸ਼ਲ ਸਾਇੰਸ ਪ੍ਰਦਰਸ਼ਨੀ ਲਗਾਈ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ਼ੋਸ਼ਲ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਸਕੂਲ ਦੇ ਕਲਾਸ ਤੀਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਉਤਸਾਹ ਪੂਰਵਕ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨੂੰ ਦਰਸਾਉਂਦੇ ਹੋਏ ਮਾਡਲ ਬਣਾਏ, ਜਿਨਾਂ ਵਿੱਚੋਂ ਬਹੁਤ ਸਾਰੇ ਮਾਡਲ ਵਰਕਿੰਗ ਮਾਡਲ ਸੀ। ਇਸ ਪ੍ਰਦਰਸ਼ਨੀ ਵਿੱਚ ਜੱਜ ਦੀ ਭੂਮਿਕਾ ਮੈਡਮ ਕੁਲਵੰਤ ਕੌਰ ਜੀ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਅਤੇ ਮੈਡਮ ਸੀਮਾ ਜੀ ਬਾਬਾ ਗੁਰਦਿੱਤਾ ਪਬਲਿਕ ਸਕੂਲ ਜਿੰਦਵੜੀ ਨੇ ਨਿਭਾਈ। ਇਹ ਪ੍ਰਦਰਸ਼ਨੀ ਸਕੂਲ ਦੇ ਸੋਸ਼ਲ ਸਾਇੰਸ ਡਿਪਾਰਟਮੈਂਟ ਵੱਲੋਂ ਕਰਵਾਈ ਗਈ। ਇਸ ਪ੍ਰਦਰਸ਼ਨੀ ਦੇ ਆਯੋਜਨ ਸਮੇਂ ਸਮੂਹ ਸੋਸ਼ਲ ਸਾਇੰਸ ਡਿਪਾਰਟਮੈਂਟ ਦੇ ਅਧਿਆਪਕ ਮੌਜੂਦ ਸਨ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸਰਦਾਰ ਸਤਨਾਮ ਸਿੰਘ ਵੱਲੋਂ ਦਿੱਤੀ ਗਈ ਉਹਨਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਇਹੋ ਜਿਹੀਆ ਐਕਟੀਵਿਟੀਜ ਲਗਾਤਾਰ ਹੋਣੀਆਂ ਚਾਹੀਦੀਆਂ ਹਨ ਜਿਸ ਦੇ ਨਾਲ ਵਿਦਿਆਰਥੀਆਂ ਵਿੱਚ ਵਿਸ਼ੇ ਦੇ ਸੰਬੰਧਿਤ ਜਾਣਕਾਰੀ ਪੈਦਾ ਕਰਨ ਦਾ ਬਹੁਤ ਵਧੀਆ ਤਰੀਕਾ ਹੈ।