logo

ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ 'ਪਵਿੱਤਰ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025' ਦੀ ਸਿਲੈਕਟ ਕਮੇਟੀ ਦੀ ਮੈਂਬਰ ਨਿਯੁਕਤ


ਵਿਧਾਨ ਸਭਾ ਹਲਕਾ ਨਕੋਦਰ ਤੋਂ ਮੌਜੂਦਾ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਮਿਤੀ 15 ਜੁਲਾਈ, 2025 ਨੂੰ ਹੋਈ ਪੰਜਾਬ ਵਿਧਾਨ ਸਭਾ ਦੀ ਬੈਠਕ ਦੌਰਾਨ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ, 2025” ਸਿਲੈਕਟ ਕਮੇਟੀ ਨੂੰ ਸੌਂਪਣ ਸਬੰਧੀ ਸਰਬਸੰਮਤੀ ਨਾਲ ਪਾਸ ਹੋਏ ਪ੍ਰਸਤਾਵ ਅਨੁਸਾਰ ਇਸ ਬਿੱਲ ਤੇ ਸਿਲੈਕਟ ਕਮੇਟੀ ਵਿੱਚ ਕੰਮਕਾਰ ਕਰਨ ਲਈ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਮੈਂਬਰ ਬਣਾਇਆ ਗਿਆ ਹੈ । ਇਸ ਕਮੇਟੀ ਦੇ ਸਭਾਪਤੀ ਡਾ. ਇੰਦਰਬੀਰ ਸਿੰਘ ਨਿੱਜਰ ਸਾਬਕਾ ਮੰਤਰੀ ਹੋਣਗੇ। ਇਸ ਤੋਂ ਇਲਾਵਾ ਡਾ. ਅਜੇ ਗੁਪਤਾ, ਡਾ. ਅਮਨਦੀਪ ਕੌਰ ਅਰੋੜਾ, ਸ਼੍ਰੀ ਜਗਦੀਪ ਕੰਬੋਜ਼, ਸ਼੍ਰੀ ਜੰਗੀ ਲਾਲ ਮਹਾਜਨ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਨੀਨਾ ਮਿੱਤਲ, ਪ੍ਰੋ. ਬਲਜਿੰਦਰ ਕੌਰ, ਪ੍ਰਿੰ. ਬੁੱਧ ਰਾਮ, ਸ਼੍ਰੀ ਬ੍ਰਹਮ ਸ਼ੰਕਰ ਜਿੰਪਾ, ਸ. ਬਲਵਿੰਦਰ ਸਿੰਘ ਧਾਲੀਵਾਲ, ਸ਼੍ਰੀ ਮਦਨ ਲਾਲ ਬੱਗਾ, ਸ. ਮਨਪ੍ਰੀਤ ਸਿੰਘ ਇਯਾਲੀ, ਮੁਹੰਮਦ ਜ਼ਮੀਲ ਉਰ ਰਹਿਮਾਨ ਆਦਿ ਸਾਰੇ ਕਮੇਟੀ ਮੈਂਬਰ ਹੋਣਗੇ। ਸਿਲੈਕਟ ਕਮੇਟੀ ਦੇ ਮੈਂਬਰਾਂ ਨੂੰ ਉਮੀਦ ਹੈ ਕਿ ਉਹ ਇਸ ਮੁੱਦੇ 'ਤੇ ਡੂੰਘਾਈ ਨਾਲ ਵਿਚਾਰ ਕਰਨਗੇ ਤੇ ਸਮਾਜ ਵਿਚ ਸ਼ਾਂਤੀ ਤੇ ਸਹਿਯੋਗ ਨੂੰ ਬਰਕਰਾਰ ਰੱਖਣ ਲਈ ਯੋਗਦਾਨ ਪਾਉਣਗੇ। ਇਸ ਕਮੇਟੀ ਦੇ ਗਠਨ ਨਾਲ ਲੋਕਾਂ ਅੰਦਰ ਇਹ ਉਮੀਦ ਜਾਗੀ ਹੈ ਕਿ ਪਵਿੱਤਰ ਗ੍ਰੰਥਾਂ ਦੀ ਇੱਜ਼ਤ ਤੇ ਸੁਰੱਖਿਆ ਲਈ ਕਾਨੂੰਨ ਨੂੰ ਮਜ਼ਬੂਤ ਕੀਤਾ ਜਾਵੇਗਾ।

107
13893 views