logo

ਸਪੀਕਰ ਸ. ਸੰਧਵਾਂ ਵੱਲੋਂ ਸਵ. ਮਨਜੀਤ ਕੌਰ ਬਰਾੜ ਦੇ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ


ਫਰੀਦਕੋਟ, 8 ਅਗਸਤ 2025:(ਨਾਇਬ ਰਾਜ)

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਿੰਡ ਸੰਧਵਾਂ ਵਿਖੇ ਸਾਬਕਾ ਵਿਧਾਇਕ ਸ. ਮਨਤਾਰ ਸਿੰਘ ਦੀ ਮਾਤਾ ਸਵ. ਸਰਦਾਰਨੀ ਮਨਜੀਤ ਕੌਰ ਬਰਾੜ ਦੇ ਅੰਤਿਮ ਸੰਸਕਾਰ ਸਮਾਗਮ ਵਿੱਚ ਸ਼ਾਮਲ ਹੋਏ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਦਾਰਨੀ ਮਨਜੀਤ ਕੌਰ ਬਰਾੜ ਧਰਮ ਪਤਨੀ ਸਵ. ਜਸਵਿੰਦਰ ਸਿੰਘ ਬਰਾੜ ਸਾਬਕਾ ਸਹਿਕਾਰਤਾ ਮੰਤਰੀ ਬਹੁਤ ਸਧਾਰਣ ਅਤੇ ਨਿਮਰ ਔਰਤ ਸਨ। ਉਨ੍ਹਾਂ ਕਿਹਾ ਕਿ ਇੱਕੋਂ ਪਿੰਡ ਦੇ ਵਸਨੀਕ ਹੋਣ ਕਰਾਨ ਉਹ ਸਾਡੇ ਲਈ ਬਹੁਤ ਸਤਿਕਾਰਤ ਸਨ। ਉਨ੍ਹਾਂ ਕਿਹਾ ਕਿ ਸਿਆਸੀ ਵਖਰੇਵਿਆਂ ਦੇ ਬਾਵਜੂਦ ਵੀ ਉਨ੍ਹਾਂ ਨੂੰ ਦਿਲੋਂ ਹਮਦਰਦੀ ਹੈ।

ਉਨ੍ਹਾਂ ਕਿਹਾ ਕਿ ਗਿਆਨੀ ਜੈਲ ਸਿੰਘ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਸ. ਜਸਵਿੰਦਰ ਸਿੰਘ ਬਰਾੜ ਵਿਰੋਧੀ ਧਿਰ ਦੇ ਨੇਤਾ ਸਨ, ਦੋਵੇ ਸਖਸ਼ੀਅਤਾਂ ਇੱਕੋ ਪਿੰਡ ਦੇ ਹੋਣ ਕਾਰਨ ਸਰਦਾਰਨੀ ਮਨਜੀਤ ਕੌਰ ਰਾਜਨੀਤੀ ਦੀਆਂ ਅਹਿਮ ਘਟਨਾਵਾਂ ਦੇ ਗਵਾਹ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਅਸੀਂ ਇੱਕ ਅਹਿਮ ਸ਼ਖ਼ਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਦੀ ਕਮੀ ਪਰਿਵਾਰ ਨੂੰ ਹਮੇਸ਼ਾ ਮਹਿਸੂਸ ਹੋਵੇਗੀ।

ਸਪੀਕਰ ਸ. ਸੰਧਵਾ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਹੌਸਲਾ ਬਖ਼ਸ਼ੇ।

3
253 views