logo

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ 08 ਅਗਸਤ ( ਨਾਇਬ ਰਾਜ)

ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਐਸ.ਪੀ. ਮੈਡਮ ਪ੍ਰਗਿੱਆ ਜੈਨ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਫ਼ਾਈ, ਇਨਾਮਾਂ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਦੌਰਾਨ ਰਾਜ ਦੇ ਵੱਖ ਵੱਖ ਵਿਭਾਗਾਂ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਵਧੀਆ ਸੇਵਾ ਕਰਨ ਵਾਲੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ, ਖਿਡਾਰੀ, ਅਧਿਆਪਕ, ਸੁਤੰਤਰਤਾ ਸੰਗਰਾਮੀਆਂ ਅਤੇ ਹੋਰ ਵਿਅਕਤੀਆਂ ਨੂੰ ਇਨਾਮ ਤੇ ਸਨਮਾਨ ਦਿੱਤੇ ਜਾਣਗੇ।

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਪੂਰੇ ਜ਼ੋਸ਼ ਅਤੇ ਉਤਸਾਹ ਨਾਲ ਮਨਾਉਣ ਵਿਚ ਆਪਣੀ ਸੋ ਫੀਸਦੀ ਭਾਗੀਦਾਰੀ ਬਣਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ ਨੇ ਸੁਤੰਤਰਤਾ ਸਮਾਗਮ ਮੌਕੇ ਪਾਰਕਿੰਗ, ਟਰੈਫਿਕ ਰੂਟਾਂ, ਸੁਰੱਖਿਆ ਪ੍ਰਬੰਧਾਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਓੜਾ, ਜਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

0
99 views