logo

*ਖਡੂਰ ਸਾਹਿਬ ਦੇ ਮਿਆਨੀ ਪਿੰਡ ਵਿੱਚ ਹੜ੍ਹ ਪੀੜਤ ਪਰਿਵਾਰਾਂ ਨੂੰ ਯੂਥ ਅਕਾਲੀ ਦਲ ਵੱਲੋਂ ਰਾਸ਼ਨ ਵੰਡਿਆ*



ਤਰਨ ਤਾਰਨ: ਹਲਕਾ ਖਡੂਰ ਸਾਹਿਬ ਸਤੰਬਰ 5 ( ਜਗਜੀਤ ਸੰਧੂ) ਪਿੰਡ ਮਿਆਣੀ ਵਿੱਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਨੇ ਹੜ੍ਹ ਨਾਲ ਪ੍ਰਭਾਵਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ।

ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਪ੍ਰਭਾਵਤ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਥਾਪਤ ਰਾਹਤ ਕੇਂਦਰ ਨਾਲ ਸੰਪਰਕ ਕਰਕੇ ਮਦਦ ਮੰਗੀ ਸੀ, ਜਿਸ ਤੋਂ ਬਾਅਦ ਇਹ ਰਾਹਤ ਸਮੱਗਰੀ ਉਨ੍ਹਾਂ ਤੱਕ ਪਹੁੰਚਾਈ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦਾ ਰਾਜ ਚਲਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਪ੍ਰਬੰਧਾਂ ਕਾਰਨ ਹੀ ਪੰਜਾਬ ਅੱਜ ਇਹ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।

ਇਸ ਮੌਕੇ ਯੂਥ ਅਕਾਲੀ ਦਲ ਦੇ ਕਈ ਆਗੂ ਤੇ ਮੈਂਬਰ ਵੀ ਉਨ੍ਹਾਂ ਨਾਲ ਮੌਜੂਦ ਸਨ।

40
3336 views