
ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਕੀਤੇ ਜਾ ਰਹੇ ਹਨ ਅਗੇਤੇ ਪ੍ਰਬੰਧ-ਡਿਪਟੀ ਕਮਿਸ਼ਨਰ
ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਕੀਤੇ ਜਾ ਰਹੇ ਹਨ ਅਗੇਤੇ ਪ੍ਰਬੰਧ-ਡਿਪਟੀ ਕਮਿਸ਼ਨਰ
ਐਸ.ਡੀ.ਐਮ. ਜਲਾਲਾਬਾਦ ਨੇ ਮੰਡੀਆਂ ਦਾ ਦੌਰਾ ਕਰ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜਾ
ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਫਾਜ਼ਿਲਕਾ 17 ਸਤੰਬਰ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸਾਉਣੀ ਸੀਜਨ 2025 ਦੇ ਮੱਦੇਨਜਰ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਹੋ ਸਕੇ, ਇਸ ਲਈ ਅਗੇਤੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਸੀਜਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 67 ਖਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਹੈ ਉਹ ਜਲਦੀ ਨਾ ਕਰਨ, ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁੱਕਾ ਕੇ ਹੀ ਮੰਡੀਆਂ ਵਿਚ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਮੰਡੀ ਵਿਚ ਇੰਤਜਾਰ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਮੰਡੀਆਂ ਦਾ ਦੌਰਾ ਕਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਦੀ ਪੂਰੀ ਤਰ੍ਹਾਂ ਸਾਫ-ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨ ਵੀਰਾਂ ਲਈ ਪੀਣ ਵਾਲਾ ਪਾਣੀ, ਪਖਾਣੇ ਆਦਿ ਦੀ ਸੁਵਿਧਾ ਮੰਡੀਆਂ ਵਿਖੇ ਲਾਜਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਜਦੋ ਮੰਡੀ ਵਿਚ ਫਸਲ ਲੈ ਕੇ ਆਉਂਦੇ ਹਨ ਤਾਂ ਆਵਾਜਾਈ ਵਿਚ ਦਿੱਕਤ ਪੇਸ਼ ਨਾ ਆਵੇ, ਆਦਿ ਹਰ ਤਰ੍ਹਾਂ ਨਾਲ ਪ੍ਰਬੰਧਾਂ ਨੂੰ ਅਗਾਉ ਤੋਂਰ *ਤੇ ਮੁਕੰਮਲ ਕਰ ਲਿਆ ਜਾਵੇ।
ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਕਿਸਾਨ ਵੀਰਾਂ ਨੂੰ ਮੁਢਲੇ ਪੱਧਰ *ਤੇ ਹੀ ਜਾਗਰੂਕ ਕੀਤਾ ਜਾਵੇ ਕਿ ਸੁੱਕਾ ਝੋਨਾ ਹੀ ਮੰਡੀ ਵਿਚ ਲਿਆਂਦਾ ਜਾਵੇ। 17 ਫੀਸਦੀ ਨਮੀ ਤੱਕ ਹੀ ਝੋਨੇ ਦੀ ਫਸਲ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਲਿਆਉਣ *ਤੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੇ ਸੁੱਕਣ ਦਾ ਇੰਤਜਾਰ ਕਰਨਾ ਪੈਂਦਾ ਹੈ ਜਿਸ ਨਾਲ ਖਜਲ-ਖੁਆਰੀ ਦੀ ਸੰਭਾਵਨਾ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨ ਵੀਰਾਂ ਨੂੰ ਬਿਨਾਂ ਕਿਸੇ ਖਜਲ-ਖੁਆਰੀ ਦੇ ਫਸਲ ਦੀ ਖਰੀਦ-ਵੇਚ ਸਬੰਧੀ ਮਾਹੌਲ ਮੁਹੱਈਆ ਕਰਵਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।