22 ਸਤੰਬਰ ਨੂੰ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਸਤੰਬਰ ਮਹੀਨੇ ਵਿੱਚ ਪੰਜਾਬ ਵਾਸੀਆਂ ਨੂੰ ਵਧੇਰੇ ਆਰਾਮ ਅਤੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਸਾਰੇ ਸਰਕਾਰੀ ਦਫਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਲਾਗੂ ਰਹੇਗੀ। ਇਸ ਫ਼ੈਸਲੇ ਨਾਲ ਕਰਮਚਾਰੀਆਂ ਨੂੰ ਆਪਣੀ ਦਿਨਚਰਿਆ ਵਿੱਚ ਢਿੱਲ ਮਿਲੇਗੀ ਅਤੇ ਲੋਕ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਸਕਦੇ ਹਨ।ਰਾਜ ਸਰਕਾਰ ਨੇ ਕੈਲੰਡਰ ਅਨੁਸਾਰ 22 ਸਤੰਬਰ (ਸੋਮਵਾਰ) ਨੂੰ ਮਹਾਰਾਜਾ ਅਗਰਸੈਨ ਜਯੰਤੀ ਦੇ ਮੌਕੇ ‘ਤੇ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਹਾਲ ਹੀ ਵਿੱਚ ਹੜ੍ਹ ਅਤੇ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਲਗਭਗ ਦੋ ਹਫ਼ਤਿਆਂ ਤੱਕ ਸਕੂਲ ਬੰਦ ਰਹੇ ਸਨ। ਹੁਣ ਹਾਲਾਤ ਹੌਲੀ-ਹੌਲੀ ਸਧਾਰਨ ਹੋ ਰਹੇ ਹਨ ਅਤੇ ਸਰਕਾਰ ਨੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਕਈ ਜ਼ਿਲ੍ਹਿਆਂ ਵਿੱਚ ਅਜੇ ਵੀ ਕਲਾਸਾਂ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋ ਸਕੀਆਂ।ਕਈ ਮਹਿਕਮਿਆਂ ਦੇ ਵਿੱਚ ਸ਼ਨੀਵਾਰ ਦੀ ਛੁੱਟੀ ਹੁੰਦੀ ਹੈ, ਜਿਸ ਕਰਕੇ ਇੱਕ ਲੰਬਾ ਵੀਕੈਂਡ ਮਿਲੇਗਾ। 20 ਨੂੰ ਸ਼ਨੀਵਾਰ ਦੀ ਛੁੱਟੀ, 21 ਨੂੰ ਐਤਵਾਰ ਨੂੰ ਹਫਤਾਵਾਰ ਛੁੱਟੀ ਅਤੇ 22 ਮਹਾਰਾਜਾ ਅਗਰਸੈਨ ਜਯੰਤੀ ਦੀ ਛੁੱਟੀ।