ਵਾਰਡ ਨੰਬਰ 7, 8 ਅਤੇ 9 ਦੇ ਨਿਵਾਸੀਆਂ ਵੱਲੋਂ ਵਿਕਾਸ ਕਾਰਜਾਂ ਲਈ ਮੁਹੱਲਾ ਕਮੇਟੀ ਬਣਾਉਣ ਦੀ ਮੰਗ
ਮਾਨਸਾ : ਵਾਰਡ ਨੰਬਰ 7, 8 ਅਤੇ 9 ਦੇ ਮਾੜੇ ਹਾਲਾਤਾਂ ਨੂੰ ਲੈ ਕੇ ਨਿਵਾਸੀਆਂ ਨੇ ਨਗਰ ਕੌਂਸਲ ਮਾਨਸਾ ਦੀ ਲਾਪਰਵਾਹੀ ‘ਤੇ ਕੜੀ ਨਾਰਾਜ਼ਗੀ ਜਤਾਈ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਕਈ ਵਾਰ ਧਿਆਨ ਦੇਵਾਉਣ ਦੇ ਬਾਵਜੂਦ ਵੀ ਗਲੀਆਂ ਦੇ ਵਿਕਾਸ ਕਾਰਜ ਸ਼ੁਰੂ ਨਹੀਂ ਕੀਤੇ ਗਏ, ਜਿਸ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਵਿਕਾਸ ਕਾਰਜਾਂ ਲਈ ਸਿੱਧੇ ਗਲੀ ਦੇ ਵਸਨੀਕਾਂ ਦੀ ਇੱਕ ਕਮੇਟੀ ਬਣਾਈ ਜਾਵੇ। ਉਨ੍ਹਾਂ ਦਾ ਮੰਗ ਹੈ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣ ਵਾਲੇ ਫੰਡ ਇਸ ਕਮੇਟੀ ਦੇ ਜ਼ਰੀਏ ਖਰਚੇ ਜਾਣ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕੀਤੀ ਜਾਵੇ।ਵਸਨੀਕਾਂ ਦਾ ਸਪੱਸ਼ਟ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਹ ਕਦਮ ਨਾ ਚੁੱਕਿਆ ਗਿਆ ਤਾਂ ਉਹ ਸੰਘਰਸ਼ ਰਾਹ ‘ਤੇ ਜਾਣ ਲਈ ਮਜਬੂਰ ਹੋਣਗੇ।