logo

ਆਯੁਰਵੈਦਿਕ ਡੀ-ਫਾਰਮੈਸੀ ਪਾਸ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ

ਮਾਨਸਾ : ਆਯੁਰਵੈਦਿਕ ਡੀ-ਫਾਰਮੈਸੀ ਪਾਸ ਨੌਜਵਾਨਾਂ ਨੇ ਦੱਸਿਆ ਹੈ ਕਿ ਕਈ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਕੋਈ ਭਰਤੀਆਂ ਨਹੀਂ ਕੀਤੀਆਂ ਗਈਆਂ। ਇਸ ਕਾਰਨ ਉਹਨਾਂ ਨੂੰ ਬੇਰੁਜ਼ਗਾਰ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਉਮੀਦਾਂ ਨਾਲ ਇਹ ਕੋਰਸ ਪਾਸ ਕੀਤਾ ਸੀ ਪਰ ਸਰਕਾਰ ਵੱਲੋਂ ਪੋਸਟਾਂ ਨਾ ਕੱਢਣ ਕਾਰਨ ਉਹਨਾਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ।

ਉਹਨਾਂ ਨੇ ਸਾਫ਼ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਰੁਜ਼ਗਾਰ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਨੌਜਵਾਨ ਵੱਡੇ ਪੱਧਰ ‘ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

33
2800 views