logo

ਅਤੇ ਮਾਹਲੇ ਵਾਲਾ ਚ ਵੰਡਿਆ150 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ ਰਾਹਤ ਸਮੱਗਰੀ

ਫਿਰੋਜ਼ਪੁਰ : 26 ਸਤੰਬਰ- (ਤਿਲਕ ਸਿੰਘ ਰਾਏ )-ਵਿਸ਼ਵ ਪ੍ਰਸਿੱਧ ਉੱਘੇ ਸਮਾਜ ਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ ਐਸ ਪੀ ਸਿੰਘ ਉਬਰਾਏ ਵੱਲੋਂ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਅਤੇ ਜੀਰਾ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਦੇ ਸਪੁੱਤਰ ਸ਼੍ਰੀ ਸ਼ੰਕਰ ਕਟਾਰੀਆ ਯੂਥ ਆਗੂ ਦੀ ਮੌਜੂਦਗੀ ਵਿੱਚ ਵਾੜਾ ਕਾਲੀ ਰਾਓ ਅਤੇ ਪਿੰਡ ਮਾਹਲੇ ਵਾਲਾ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਐਸ ਡੀ ਐਮ ਜੀਰਾ ਸ ਅਰਵਿੰਦਰ ਪਾਲ ਸਿੰਘ, ਨਾਇਬ ਤਹਿਸੀਲਦਾਰ ਮਲੂਕ ਸਿੰਘ ਪ੍ਰਸ਼ਾਸਨ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਉਹਨਾਂ ਦੀ ਟੀਮ ਵੱਲੋ 150 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ, ਤਰਪਾਲਾਂ, ਮੱਛਰਦਾਨੀਆਂ, ਔਰਤਾਂ ਨੂੰ ਸੈਨੇਟਰੀ ਪੈਡ, ਨਾਸ਼ਤਾ ਕਿੱਟਾਂ ਅਤੇ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ।ਡਾ ਓਬਰਾਏ ਵੱਲੋਂ ਨਿਰੰਤਰ ਸੇਵਾਵਾਂ ਭੇਜਣ ਲਈ ਯੂਥ ਆਗੂ ਸ਼੍ਰੀ ਸ਼ੰਕਰ ਕਟਾਰੀਆ ਵੱਲੋਂ ਅਤੇ ਪੀੜਤ ਪਰਿਵਾਰਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ।
ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਦੱਸਿਆ ਗਿਆ ਕਿ ਵਾੜਾ ਕਾਲੀ ਰਾਓਣ ਵਿੱਚ ਦਰਿਆ ਦੇ ਪਾਣੀਆਂ ਨੇ ਬਹੁਤ ਭਾਰੀ ਢਾਅ ਲਗਾਈ ਹੈ ਜਿਸ ਕਾਰਨ ਨਾਲ ਲੱਗਦੇ ਕਈ ਪਿੰਡਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਬਹੁਤ ਘਰ ਵੀ ਇਸ ਦੇ ਝਪੇਟ ਵਿੱਚ ਆ ਗਏ ਹਨ।
ਟਰੱਸਟ ਦੀਆਂ ਟੀਮਾਂ ਵੱਲੋਂ ਸਰਵੇ ਕਰਕੇ ਹੜ੍ਹ ਪੀੜਤ ਪਰਿਵਾਰਾਂ ਤੱਕ ਡਾ ਓਬਰਾਏ ਵੱਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਕੈਸ਼ੀਅਰ ਵਿਜੈ ਕੁਮਾਰ ਬਹਿਲ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜ਼ੀਰਾ ਬਲਵਿੰਦਰ ਕੌਰ ਲੋਹਕੇ, ਮਹਾਂਵੀਰ ਸਿੰਘ,ਰਾਮ ਸਿੰਘ, ਪਿਆਰ ਕੌਰ ਹਾਜ਼ਰ ਸਨ।

7
839 views