logo

ਜੀਤੀ ਤੇ ਰਾਮਗੜ੍ਹ ਦੀ ਅਗਵਾਈ ਹੇਠ ‘ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਫਾਰਮ ਭਰੇ

ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀ ਅਗਵਾਈ ਹੇਠ 'ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ 'ਵੋਟ ਚੋਰ ਗੱਦੀ ਛੜ' ਮੁਹਿੰਮ ਜ਼ੋਰਾਂ 'ਤੇ ਚੱਲ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਵੱਡੀ ਗਿਣਤੀ ਵਿਚ ਫਾਰਮ ਭਰਵਾਏ ਗਏ। ਜਿਸ ਨਾਲ ਇਹ ਮੁਹਿੰਮ ਹੋਰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ। ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਵਲੋਂ ਹੁਣ 'ਵੋਟ ਚੋਰ ਗੱਦੀ ਛੋੜ' ਮੁਹਿੰਮ ਦੀ ਸ਼ੁਰੂਆਤ ਕਰਕੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਬਲਾਕ ਖਮਾਣੋਂ ਦੇ ਪਿੰਡਾਂ ਵਿਚ ਫਾਰਮਾਂ 'ਤੇ ਦਸਤਖ਼ਤ ਕਰਵਾ ਕੇ ਕਾਂਗਰਸ ਹਾਈਕਮਾਂਡ ਨੂੰ ਭੇਜੇ ਜਾਣਗੇ। ਇਸ ਮੌਕੇ 'ਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਕਿਸਾਨ ਸੈਲ ਦੇ ਚੇਅਰਮੈਨ ਨਜਾਰ ਸਿੰਘ ਰੱਤੋ, ਐਸਸੀ ਵਿੰਗ ਦੇ ਪ੍ਰਧਾਨ ਚੰਨੀ ਜੀ, ਸੇਵਾ ਦਲ ਦੇ ਪ੍ਰਧਾਨ ਹਰਪਿੰਦਰ ਸਿੰਘ ਜੀ।

27
336 views