logo

ਚੋਣ ਕਮਿਸ਼ਨ ਵੱਲੋਂ ਐਸ.ਐਸ.ਪੀ. ਤਰਨਤਾਰਨ ਡਾ. ਰਵਜੋਤ ਕੌਰ ਗਰੇਵਾਲ ਸਸਪੈਂਡ

ਤਰਨਤਾਰਨ, 8 ਨਵੰਬਰ 2025

ਚੋਣ ਕਮਿਸ਼ਨ ਨੇ ਤੁਰੰਤ ਪ੍ਰਭਾਵ ਨਾਲ ਐਸ.ਐਸ.ਪੀ. ਤਰਨਤਾਰਨ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰੀ ਹਦਾਇਤਾਂ ਅਨੁਸਾਰ, ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਐਸ.ਐਸ.ਪੀ. ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਸਰੋਤਾਂ ਮੁਤਾਬਕ, ਚੋਣ ਕਮਿਸ਼ਨ ਨੇ ਇਹ ਕਦਮ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਚੁੱਕਿਆ ਹੈ। ਅਧਿਕਾਰਕ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਚੁੱਕੇ ਹਨ ਅਤੇ ਨਵੇਂ ਇੰਚਾਰਜ ਵੱਲੋਂ ਕਾਰਜਭਾਰ ਸੰਭਾਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

11
241 views