logo

ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ



ਫਰੀਦਕੋਟ 18 ਨਵੰਬਰ 2025( ਨਾਇਬ ਰਾਜ)

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਐਚ. ਐਸ. ਐਨ. ਸਕੂਲ ਆਫ ਐਨੀਨੈਂਸ (ਜੈਤੋ) ਵਿਖੇ ਨੂੰ ਲਗਾਇਆ ਗਿਆ।

ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪੋਸਟਰ ਬਣਾਉਣ ਅਤੇ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਡਾ ਰਾਕੇਸ਼ ਕੁਮਾਰ, ਇੰਚਾਰਜ, ਕੇ.ਵੀ.ਕੇ., ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋ. (ਭੂਮੀ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੁਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ। ਧਰਮਜੀਤ ਸਿੰਘ, ਸੀਨੀਅਰ ਰਿਸਰਚ ਫੈਲੋ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਲਬਧ ਵੱਖ-ਵੱਖ ਮਸ਼ੀਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਐਚ. ਐਸ. ਐਨ. ਸਕੂਲ ਆਫ ਐਨੀਨੈਂਸ (ਜੈਤੋ) ਵਿਖੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਮਨਦੀਪ ਸਿੰਘ, ਸਿਮਰਨਜੀਤ ਕੌਰ, ਜਸ਼ਨਦੀਪ ਸਿੰਘ, ਮਹਿਕ ਸ਼ਰਮਾ, ਕਾਜਲ ਅਤੇ ਸਹਿਜ ਦੀਪ ਕੌਰ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਦਿੱਤੇ ਗਏ।

2
138 views