logo

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਫਰੀਦਕੋਟ 18,ਨਵੰਬਰ (ਕੰਵਲ ਸਰਾਂ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਆਦੇਸ਼ਾ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸਾਰੇ ਪੰਜਾਬ ਵਿੱਚ ਮਿਤੀ 23 ਨਵੰਬਰ ਨੂੰ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਇਸੇ ਦੀ ਲੜੀ ਤਹਿਤ ਸ. ਰਣਜੀਤ ਸਿੰਘ ਔਲਖ ਦਬੜੀਖ਼ਾਨਾ ਜਿਲਾਂ ਦਿਹਾਤੀ ਪ੍ਰਧਾਨ ਅਤੇ ਸ. ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਜ਼ਿਲਾ ਸ਼ਹਿਰੀ ਪ੍ਰਧਾਨ ਦੀ ਆਗਵਾਈ ਵਿੱਚ ਅੱਜ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਹਰਿੰਦਰ ਨਗਰ ਫਰੀਦਕੋਟ ਵਿਖੇ ਹੋਈ ਜਿਸ ਵਿੱਚ ਜਿਲਾ ਅਤੇ ਸਟੇਟ ਡੈਲੀਗੇਟ, ਸਰਕਲ ਜੱਥੇਦਾਰ ਸਾਹਿਬਾਨ ਤੇ ਜਿਲਾ ਜੱਥੇਦਾਰ ਸਾਹਿਬਾਨ ਨੇ ਮੀਟਿੰਗ ਕਰਕੇ ਇਹ ਫੈਸਲਾ ਲਿਆ ਕਿ ਫਰੀਦਕੋਟ ਵਿਖੇ ਸਿਵਲ ਹਸਪਤਾਲ ਵਿੱਚ ਮਿਤੀ 23 ਨਵੰਬਰ ਦਿਨ ਐਤਵਾਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ । ਇਹ ਕੈਂਪ ਦਾ ਸਮਾਂ ਸਵੇਰ 9.00 ਵਜੇ ਤੋ ਦੁਪਹਿਰ ਦੇ 2.00 ਵਜੇ ਤੱਕ ਹੋਵੇਗਾ। ਇਹਨਾਂ ਆਗੂਆਂ ਨੇ ਸਮੂਹ ਡੈਲੀਗੇਟਸ ਨੂੰ ਅਪੀਲ ਕੀਤੀ ਹੈ ਵੱਧ ਤੋ ਵੱਧ ਡੋਨਰ ਲੈ ਕੇ ਆਉਣ ਅਤੇ ਸਾਰੇ ਮੈਂਬਰ/ ਡੋਨਰ 8.30 ਵਜੇ ਤੱਕ ਪਹੁੰਚਣ ਦੀ ਕਿਰਪਾਲਤਾ ਕਰਨ। ਖੂਨਦਾਨ ਮਹਾਂ ਦਾਨ ਤੇ ਸਭ ਤੋ ਉੱਤਮਦਾਨ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਬੇਮਿਸਾਲ ਕੁਰਬਾਨੀ ਦੇ ਕੇ ਦੁਨੀਆ ਨੂੰ ਇਨਸਾਫ, ਸਹਿਣਸ਼ੀਲਤਾ ਅਤੇ ਮਨੁੱਖਤਾ ਦਾ ਰਸਤਾ ਦਿਖਾਇਆ ਹੈ। ਇਸ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਹ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਮਿਤੀ 23 ਨਵੰਬਰ ਨੂੰ ਇਹ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਮਨਾਇਆ ਜਾਵੇਗਾ। ਮੀਟਿੰਗ ਵਿੱਚ ਸੁਖਵੀਰ ਸਿੰਘ ਸਮਰਾ , ਜਗਜੀਵਨ ਸਿੰਘ ਸੰਧੂ ਸਾਬਕਾ ਸਰਪੰਚ ਹਰਦਲਿਆਣਾਂ ,ਗਗਨਦੀਪ ਸਿੰਘ ਅਰਾਈਆਂਵਾਲਾ, ਗੁਰਮੇਲ ਸਿੰਘ ਨੰਬਰਦਾਰ, ਗੁਰਦੇਵ ਸਿੰਘ ਟਹਿਣਾ ਜਿਲਾ ਮੀਤ ਪ੍ਰਧਾਨ,ਗੁਰਜੰਟ ਸਿੰਘ ਪਿੰਡ ਸਿਰਸੜੀ ਜਿਲਾ ਸੀਨੀਅਰ ਮੀਤ ਪ੍ਰਧਾਨ,ਭਾਈ ਜਸਵੰਤ ਸਿੰਘ ਜਿਲਾ ਸੀਨੀਅਰ ਮੀਤ ਪ੍ਰਧਾਨ, ਐਡਵੋਕੇਟ ਜੋਗਿੰਦਰ ਸਿੰਘ ਬਰਾੜ ਜ਼ਿਲਾ ਲੀਗਲ ਸੈੱਲ,ਬੂਟਾ ਸਿੰਘ ਰੋਮਾਣਾ ਜਿਲਾ ਜਨਰਲ ਸਕੱਤਰ, ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ,ਸੰਦੀਪ ਸਿੰਘ ਪਿੰਡ ਸਿਰਸੜੀ,ਪ੍ਰਿਤਪਾਲ ਸਿੰਘ ਕੋਹਲੀ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ,ਜਗਦੇਵ ਸਿੰਘ ਸਰਕਲ ਪ੍ਰਧਾਨ ਸ਼ਹਿਰੀ,ਅਮਰੀਕ ਸਿੰਘ ਸਰਕਲ ਪ੍ਰਧਾਨ ਸ਼ਹਿਰੀ,ਡਾ.ਸੁਖਵੀਰ ਸਿੰਘ ਗਿੱਲ ਜਿਲਾ ਜਨਰਲ ਸਕੱਤਰ, ਰਣਜੀਤ ਸਿੰਘ ਗੋਲੇਵਾਲਾ ਸਰਕਲ ਪ੍ਰਧਾਨ ਗੋਲੇਵਾਲਾ, ਜਸਪਾਲ ਸਿੰਘ ਬਰਾੜ ਕੈਸ਼ੀਅਰ,ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ,ਜਗਰੂਪ ਸਿੰਘ ਪਿੱਪਲੀ ਜਿਲਾ ਮੀਤ ਪ੍ਰਧਾਨ, ਰਜਿੰਦਰ ਸਿੰਘ ਬਰਾੜ ਜਿਲਾ ਮੀਤ ਪ੍ਰਧਾਨ,ਬਲਕਰਨ ਸਿੰਘ ਬਰਾੜ ਸਰਕਲ ਪ੍ਰਧਾਨ ਸ਼ਹਿਰੀ,ਡਾ ਜਲੰਧਰ ਸਿੰਘ ਪਿੰਡ ਰੋੜੀ ਸਰਕਲ ਪ੍ਰਧਾਨ ਦਿਹਾਤੀ,ਸੁਖਜਿੰਦਰ ਸਿੰਘ ਸਰਕਲ ਪ੍ਰਧਾਨ ਕੋਟਕਪੂਰਾ ਅਤੇ , ਜਗਜੀਤ ਸਿੰਘ ਸੈਕਰੇਟਰੀ ਅਤੇ ਮੋਕੇ ਤੇ ਹਾਜ਼ਰ ਹਨ।

15
1372 views