
ਬਲਾਕ ਦੋਰਾਂਗਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਵਰ੍ਹੇ ਸਬੰਧੀਂ ਬਲਾਕ ਪੱਧਰੀ ਵਿਦਿਅਕ ਮੁਕਾਬਲੇ 27 ਨੂੰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਵਰੇ ਸਬੰਧੀ ਹਰ ਰੋਜ਼ ਸਕੂਲ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਪਰਚਾ ਭੇਜਿਆ ਜਾ ਰਿਹਾ ਹੈ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਯੋਜਨਾ ਅਨੁਸਾਰ ਪ੍ਰਸ਼ਨ ਉੱਤਰ ਵੀ ਭੇਜੇ ਜਾ ਰਹੇ ਹਨ ਇਸ ਨੂੰ ਮੁੱਖ ਰੱਖਦਿਆਂ ਬਲਾਕ ਦੋਰਾਂਗਲਾ ਵਿੱਚ ਵਿਦਿਆਕ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਗਿਆ l ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਨਰੇਸ਼ ਪਨਿਆੜ ਨੇ ਦੱਸਿਆ ਕਿ ਉਹਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਵਿਦਿਅਕ ਮੁਕਾਬਲੇ ਸਬੰਧੀ ਬਕਾਇਦਾ ਅੱਜ ਸੈਂਟਰ ਹੈਡ ਟੀਚਰਾਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਉਹਨਾਂ ਕਿਹਾ ਕਿ ਸੈਂਟਰ ਹੈੱਡ ਟੀਚਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਪੱਧਰ ਤੇ ਆਪੋ ਆਪਣੇ ਕੱਲਸਟਰਾਂ ਦੇ ਸਕੂਲਾਂ ਦਾ ਮੁਕਾਬਲਾ ਕਰਵਾ ਲੈਣ ਅਤੇ ਉਸ ਵਿੱਚੋਂ ਪਹਿਲੀਆਂ ਦੋ ਪੁਜੀਸ਼ਨਾਂ ਦਾ ਬਲਾਕ ਪੱਧਰੀ ਮੁਕਾਬਲਾ 27ਨਵੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਵਿਖੇ ਕਰਾਇਆ ਜਾਵੇਗਾ। ਪਹਿਲੀਆਂ ਦੋ ਪੁਜੀਸ਼ਨਾਂ ਉੱਪਰ ਆਉਣ ਵਾਲੇ ਬੱਚਿਆਂ ਨੂੰ ਸੀਲਡਾਂ ਅਤੇ ਸਾਰੇ ਹੀ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸੈਂਟਰ ਹੈਡ ਟੀਚਰ ਗੁਰਪ੍ਰੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਬਾਜਵਾ, ਸਰਬਜੀਤ ਕੌਰ, ਸ਼ਸ਼ੀ ,ਪ੍ਰਦੀਪ ਕੁਮਾਰ, ਰਵੀ ਕੁਮਾਰ, ਅਤੁਲ ਮਹਾਜਨ ,ਮਦਨ ਗੋਪਾਲ ਅਤੇ ਬਲਾਕ ਨੋਡਲ ਅਫਸਰ ਜੋਤ ਪ੍ਰਕਾਸ਼ ਸਿੰਘ ,ਦਵਿੰਦਰਜੀਤ ਸਿੰਘ ਵੀ ਹਾਜ਼ਰ ਸਨ।