logo

ਮਨਰੇਗਾ ਅਧੀਨ ਘਰਾਂ ਦੀ ਮੁੜ ਉਸਾਰੀ—ਲਾਭਪਾਤਰੀਆਂ ਨੂੰ ਮਿਲਣਗੇ 90 ਦਿਨਾਂ ਦੇ ਰੋਜ਼ਗਾਰ

ਖੰਨਾ, (ਲੁਧਿਆਣਾ), 27 ਨਵੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਅੱਗੇ ਵਧਾਉਂਦਿਆਂ, ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਦਫਤਰ ਬੀ.ਡੀ.ਪੀ.ਓ, ਖੰਨਾ ਵਿਖੇ ਹਲਕਾ ਖੰਨਾ ਦੇ ਵੱਖ-ਵੱਖ ਪਿੰਡਾਂ ਦੇ 120 ਵਿਅਕਤੀਆਂ ਜਿਨ੍ਹਾਂ ਦੇ ਭਾਰੀ ਬਰਸਾਤ ਤੇ ਹੜ੍ਹ ਵਰਗੇ ਹਾਲਾਤ ਨਾਲ ਨੁਕਸਾਨੇ ਮਕਾਨਾਂ ਦੀ ਥਾਂ ਤੇ ਨਵਾਂ ਮਕਾਨ ਬਣਾਉਣ ਲਈ 1.44 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ, ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ ਦੀ ਮੁੜ ਉਸਾਰੀ ਲਈ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ 70,000 ਰੁਪਏ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ, ਜਦੋਂ ਕਿ ਬਾਕੀ ਰਾਸ਼ੀ ਦੋ ਵਾਧੂ ਕਿਸ਼ਤਾਂ ਵਿੱਚ ਵੰਡੀ ਜਾ ਰਹੀ ਹੈ ਤਾਂ ਜੋ ਉਸਾਰੀ ਦਾ ਕੰਮ ਸੁਚਾਰੂ ਢੰਗ ਨਾਲ ਅੱਗੇ ਵਧ ਸਕੇ। ਪੁਨਰ ਨਿਰਮਾਣ ਸਬੰਧੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਦਾ ਕੰਮ ਮਨਰੇਗਾ ਅਧੀਨ ਲਿਆ ਗਿਆ ਹੈ, ਜਿਸ ਨਾਲ ਲਾਭਪਾਤਰੀਆਂ ਨੂੰ ਆਪਣੇ ਘਰ ਬਣਾਉਣ ਲਈ 90 ਦਿਨਾਂ ਦਾ ਕੰਮ ਮਿਲੇਗਾ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਦੇ ਭਾਰੀ ਬਰਸਾਤ ਤੇ ਹੜ੍ਹ ਵਰਗੇ ਹਾਲਾਤ ਨਾਲ ਨੁਕਸਾਨੇ ਮਕਾਨਾਂ ਦੀ ਥਾਂ ਤੇ ਨਵਾਂ ਮਕਾਨ ਬਣਾਉਣ ਲਈ ਮੁਆਵਜ਼ਾ ਰਾਸ਼ੀ ਦੇ ਹਰੇਕ ਵਿਅਕਤੀ ਨੂੰ 1.20 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ, ਉਨ੍ਹਾਂ ਵਿੱਚ ਪਿੰਡ ਸਾਹਿਬਪੁਰਾ ਦੇ 1, ਨਸਰਾਲੀ ਦੇ 7, ਨਰੈਣਗੜ ਦੇ 1, ਫੈਜਗੜ੍ਹ ਦੇ 4, ਫਤਿਹਪੁਰ ਦੇ 2, ਦਹਿੜੂ ਦੇ 5, ਕੌੜੀ ਦੇ 3, ਕੋਟ ਸੇਖੋ ਦੇ 3, ਕੰਮਾਂ ਦੇ 3, ਲਿਬੜਾ ਦੇ 1, ਕਿਸ਼ਨਗੜ ਦੇ 1, ਇਸਮੈਲਪੁਰ ਦੇ 1, ਇਕੋਲਾਹੀ ਦੇ 1, ਇਕੋਲਾਹਾ ਦੇ 2, ਇਸ਼ਨਪੁਰ ਦੇ 1, ਭੁਮੱਦੀ ਦੇ 3, ਭਾਦਲਾ ਨੀਚਾ ਦੇ 1, ਭਾਦਲਾ ਉੱਚਾ ਦੇ 1, ਪੰਜਰੁੱਖਾ ਦੇ 2, ਹਰਿਉ ਕਲਾਂ ਦੇ 5, ਈਸੜੂ ਦੇ 11, ਅਲੀਪੁਰ ਦੇ 1, ਰੋਹਣੋ ਕਲਾਂ ਦੇ 3, ਰੋਹਣੋ ਖੁਰਦ ਦੇ 1, ਰਤਨਹੇੜੀ ਦੇ 1, ਬੁਲੇਪੁਰ ਦੇ 3, ਬੂਥਗੜ ਦੇ 2, ਬੋਪੁਰ ਦੇ 2, ਬਾਹੋਮਾਜਰਾ ਦੇ 1, ਬੀਜਾ ਦੇ 3, ਬੀਬੀਪੁਰ ਦੇ 1, ਬਾਜੀਗਰ ਬਸਤੀ ਭਾਦਲਾ ਦੇ 1, ਬਾਹੋਮਾਜਰਾ ਦੇ 1, ਬਘੋਰ ਦੇ 4, ਗੋਹ ਦੇ 6, ਜਸਪਾਲੋ ਦੇ 1, ਗਾਜੀਪੁਰ ਦੇ 1, ਗੰਡੂਆਂ ਦੇ 2, ਤੁਰਮਰੀ ਦੇ 4, ਚਕੋਹੀ ਦੇ 1, ਚੱਕ ਸਰਾਏ ਦੇ 3, ਮਹਿੰਦੀਪੁਰ ਦੇ 4, ਮਡਿੰਆਲਾ ਕਲਾਂ ਦੇ 5, ਮਹੋਣ ਦੇ 2, ਮਾਣਕ ਮਾਜਰਾ ਦੇ 2, ਮਾਜਰੀ ਦੇ 1, ਮਾਜਰਾ ਰਹੋਣ ਦੇ 4 ਅਤੇ ਖੁਰਦ ਦੇ 1 ਵਿਅਕਤੀ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੁੱਧਵਾਰ ਨੂੰ ਗੁਰਦਾਸਪੁਰ ਤੋਂ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ ਇਹ ਮਨਜ਼ੂਰੀ ਪੱਤਰ ਸੌਂਪੇ ਗਏ ਹਨ।

ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਜਾਂ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਕਿਸੇ ਵੀ ਵਿਅਕਤੀ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਨੂੰ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੰਜਾਬ ਸਰਕਾਰ ਪੂਰੇ ਨਿਸ਼ਚੇ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਨੁਕਸਾਨ ਦੇ ਸਰਵੇਖਣ ਤੋਂ ਬਾਅਦ ਮੁਆਵਜ਼ਾ ਰਾਸ਼ੀ ਸਿੱਧੇ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਜਮ੍ਹਾਂ ਕਰਵਾਈ ਜਾਵੇ।

ਇਸ ਮੌਕੇ ਮੁਆਵਜ਼ਾ ਲੈਣ ਆਏ ਵਿਅਕਤੀਆਂ ਨੇ ਪੰਜਾਬ ਸਰਕਾਰ ਦੇ ਇਸ ਤੇਜ਼ ਅਤੇ ਪਾਰਦਰਸ਼ੀ ਕਾਰਜ ਪ੍ਰਣਾਲੀ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਬੀ.ਡੀ.ਪੀ.ਓ. ਖੰਨਾ ਸਤਵਿੰਦਰ ਸਿੰਘ ਕੰਗ, ਪੰਚਾਇਤ ਅਫ਼ਸਰ ਕੁਲਦੀਪ ਸਿੰਘ, ਕੁਲਵੰਤ ਸਿੰਘ ਮਹਿਮੀ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

3
77 views