logo

ਐੱਫਐੱਲਐੱਨ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਸੈਮੀਨਾਰ, ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਨਾਲ ਕੀਤਾ ਰੂਬਰੂ

ਜਤਿੰਦਰ ਬੈਂਸ
ਧਾਰੀਵਾਲ, 27 ਨਵੰਬਰ
ਬਲਾਕ ਧਾਰੀਵਾਲ-1 ਵਿੱਚ ਫਾਊਂਡੇਸ਼ਨਲ ਲਿਟਰੇਸੀ ਐਂਡ ਨਿਊਮਰੇਸੀ (ਐੱਫਐੱਲਐੱਨ) ਪ੍ਰੋਗਰਾਮ ਅਧੀਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਬਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਰੋਜ਼ਾ ਸੈਮੀਨਾਰ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਧਾਰੀਵਾਲ 1 ਵਿਖੇ ਆਯੋਜਿਤ ਕੀਤਾ ਗਿਆ।

ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਨਿੱਪੁਣ ਭਾਰਤ ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ ਗਿਆ ਅਤੇ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਸਹੂਲਤਾਂ ਨੂੰ ਹਰ ਬੱਚੇ ਤੱਕ ਪਹੁੰਚਾਉਣ ‘ਤੇ ਖ਼ਾਸ ਜ਼ੋਰ ਦਿੱਤਾ ਗਿਆ। ਆਪਣੇ ਸੰਬੋਧਨ ਵਿੱਚ ਸ੍ਰੀ ਬਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਐੱਫਐੱਲਐੱਨ ਵਰਗੇ ਪ੍ਰੋਗਰਾਮ ਬੱਚਿਆਂ ਦੇ ਬੁਨਿਆਦੀ ਸਿੱਖਿਆ ਸੰਬੰਧੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਤਨਦੇਹੀ ਨਾਲ ਕੰਮ ਕਰਕੇ ਹਰ ਵਿਦਿਆਰਥੀ ਨੂੰ ਗੁਣਵੱਤਾ ਯੁਕਤ ਸਿੱਖਿਆ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ।
ਇਹ ਸੈਮੀਨਾਰ ਤਿੰਨ ਦਿਨਾਂ ਦੀ ਟ੍ਰੇਨਿੰਗ ਦਾ ਹਿੱਸਾ ਸੀ, ਜਿਸ ਵਿੱਚ ਪੰਜਾਬੀ, ਗਣਿਤ ਅਤੇ ਅੰਗਰੇਜ਼ੀ ਵਿਸ਼ਿਆਂ ਦੀ ਅਧਿਆਪਨਾ ਬਾਰੇ ਵਿਸਥਾਰਪੂਰਵਕ ਮਾਰਗਦਰਸ਼ਨ ਪ੍ਰਦਾਨ ਕੀਤਾ ਗਿਆ। ਰਿਸੋਰਸ ਪਰਸਨ ਵਜੋਂ ਸ੍ਰੀ ਜਗਦੀਸ਼ ਰਾਜ ਬੈਂਸ (CHT ਖੁੰਡਾ) ਅਤੇ ਸ੍ਰੀ ਰੂਪ ਸਿੰਘ ਧਰਮਪਾਲ ਸ਼ਰਮਾ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਵਿਹਾਰਕ ਉਦਾਹਰਣਾਂ ਰਾਹੀਂ ਸਮਝਾਇਆ ਕਿ ਕਿਵੇਂ ਬੱਚਿਆਂ ਲਈ ਸਿੱਖਿਆ ਨੂੰ ਹੋਰ ਦਿਲਚਸਪ ਅਤੇ ਆਸਾਨ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਅਨਿਲ ਕੁਮਾਰ ਸ਼ਰਮਾ, ਦੀਪ ਰਾਜ ਕੌਰ, ਵਿਵੇਕ ਭਾਰਦਵਾਜ, ਸ੍ਰੀਮਤੀ ਹਰਦੀਪ ਕੌਰ, ਸਰਦਾਰ ਸਰਬਜੀਤ ਸਿੰਘ, ਸ੍ਰੀਮਤੀ ਮਨਦੀਪ ਕੌਰ, ਮੁੱਖ ਅਧਿਆਪਕਾ ਸ੍ਰੀਮਤੀ ਨੀਰਜ ਬਾਲਾ, ਸ੍ਰੀਮਤੀ ਜਸਵਿੰਦਰ ਕੌਰ, ਵਿਜੇ ਕੁਮਾਰ, ਸ੍ਰੀਮਤੀ ਕੁਲਜੀਤ ਕੌਰ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸੀਮਾ, ਸਰਦਾਰ ਸੁਖਜਿੰਦਰ ਸਿੰਘ, ਮੁੱਖ ਅਧਿਆਪਕ ਬਲਦੇਵ ਰਾਜ, ਸਰਦਾਰ ਗੁਰਪ੍ਰੀਤ ਸਿੰਘ, ਰਵੀ ਕੁਮਾਰ, ਕਪਿਲ ਸੇਠ ਆਦਿ ਹਾਜ਼ਰ ਸਨ।
ਅਧਿਆਪਕਾਂ ਨੇ ਸੈਮੀਨਾਰ ਨੂੰ ਲਾਭਦਾਇਕ ਦੱਸਦੇ ਹੋਏ ਆਪਣੇ ਅਨੁਭਵ ਵੀ ਸਾਂਝੇ ਕੀਤੇ।
ਅੰਤ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਬਲਵਿੰਦਰ ਸਿੰਘ ਗਿੱਲ ਨੇ ਸਾਰੇ ਅਧਿਆਪਕਾਂ ਅਤੇ ਰਿਸੋਰਸ ਪਰਸਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਐੱਫਐੱਲਐੱਨ ਪ੍ਰੋਗਰਾਮ ਦਾ ਮੁੱਖ ਉਦੇਸ਼ ਪ੍ਰਾਇਮਰੀ ਪੱਧਰ ‘ਤੇ ਬੱਚਿਆਂ ਵਿੱਚ ਬੁਨਿਆਦੀ ਪੜ੍ਹਨ-ਲਿਖਣ ਅਤੇ ਗਣਿਤ ਦੇ ਹੁਨਰਾਂ ਨੂੰ ਮਜ਼ਬੂਤ ਕਰਨਾ ਹੈ। ਅਜਿਹੇ ਸੈਮੀਨਾਰ ਅਧਿਆਪਕਾਂ ਦੀ ਪ੍ਰੋਫੈਸ਼ਨਲ ਸਕਿਲ ਵਿੱਚ ਨਿਰੰਤਰ ਉੱਨਤੀ ਲਈ ਬਹੁਤ ਲਾਭਦਾਇਕ ਸਾਬਤ ਹੋ ਸਕਦੇ ਹਨ।

60
2058 views