logo

*ਰੋਡਵੇਜ਼ ਤੇ ਪਨਬੱਸ ਸਮੇਤ ਪੀਆਰਟੀਸੀ ਆਊਟ ਸੋਰਸਡ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ' ਗ੍ਰਿਫਤਾਰ ਕੀਤੇ ਕਾਮਿਆਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ- ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ

ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਲੋਮੀਟਰ ਸਕੀਮ ਦੇ ਟੈਂਡਰਾਂ ਖ਼ਿਲਾਫ ਸ਼ਾਂਤਮਈ ਅਤੇ ਜਾਇਜ਼ ਰੋਸ ਪ੍ਰਦਰਸ਼ਨ ਕਰ ਰਹੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕਾਮਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿਖੇਧੀ ਕੀਤੀ ਜਾਂਦੀ ਹੈ।

ਐਸੋਸੀਏਸ਼ਨ ਨੇ ਕਿਹਾ ਕਿ ਕਿਲੋਮੀਟਰ ਸਕੀਮ ਰਾਹੀਂ ਸਰਕਾਰੀ ਟਰਾਂਸਪੋਰਟ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਕੋਸ਼ਿਸ਼ ਹੈ, ਜਿਸ ਨਾਲ ਹਜ਼ਾਰਾਂ ਕਾਮਿਆਂ ਦੀ ਨੌਕਰੀ ਅਤੇ ਜਨਤਾ ਨੂੰ ਮਿਲਦੀ ਸਸਤੀ ਤੇ ਸੁਰੱਖਿਅਤ ਆਵਾਜਾਈ ਸੇਵਾ ਖ਼ਤਰੇ ਵਿੱਚ ਪੈ ਜਾਂਦੀ ਹੈ। ਇਸ ਸਕੀਮ ਦੇ ਵਿਰੋਧ ਵਿੱਚ ਸੰਘਰਸ਼ ਕਰਨਾ ਕਾਮਿਆਂ ਦਾ ਲੋਕਤੰਤਰਿਕ ਅਧਿਕਾਰ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ‘ਤੇ ਦਬਾਅ ਬਣਾਉਣ ਲਈ ਗ੍ਰਿਫ਼ਤਾਰੀਆਂ ਕਰਨਾ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ।

ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਨੇ ਮੰਗ ਕੀਤੀ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਰੋਡਵੇਜ਼ ਅਤੇ ਪੀਆਰਟੀਸੀ ਦੇ ਆਗੂਆਂ ਅਤੇ ਕਾਮਿਆਂ ਨੂੰ ਤੁਰੰਤ ਅਤੇ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਕਿਲੋਮੀਟਰ ਸਕੀਮ ਦੇ ਟੈਂਡਰ ਰੱਦ ਕੀਤੇ ਜਾਣ।

ਅੰਤ ਵਿੱਚ ਐਸੋਸੀਏਸ਼ਨ ਨੇ ਸਪਸ਼ਟ ਕੀਤਾ ਕਿ ਉਹ ਪੰਜਾਬ ਦੇ ਹਰ ਵਰਗ ਦੇ ਮਜ਼ਦੂਰਾਂ ਨਾਲ ਖੜੀ ਹੈ ਅਤੇ ਲੋਕ-ਹਿਤ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੀ ਲੜਾਈ ਪੂਰੀ ਤਾਕਤ ਨਾਲ ਜਾਰੀ ਰੱਖੇਗੀ।

1
738 views