ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਤਿੰਨ ਦਿਨ ਤੇ ਤਿੰਨ ਰਾਤਾਂ ਲਈ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਗਿਆ ਧਰਨਾ — ਮਾਰਕਫੈਡ ਯੂਨੀਅਨ ਪੰਜਾਬ ਨੇ ਵੀ ਦਿੱਤਾ ਸਮਰਥਨ ।
ਜਲ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਲਗਾਏ ਇਸ ਧਰਨੇ ਵਿੱਚ ਮਾਰਕਫੈਡ ਡੇਲੀਵੇਜ਼ ਵਰਕਰ ਯੂਨੀਅਨ ਪੰਜਾਬ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ — ਪੱਕੀ ਨੌਕਰੀ, ਸਮਾਨ ਕੰਮ ਲਈ ਸਮਾਨ ਤਨਖਾਹ, ਅਤੇ ਸੁਰੱਖਿਆ ਦੀਆਂ ਸਹੂਲਤਾਂ — ਨੂੰ ਤੁਰੰਤ ਮੰਨਿਆ ਜਾਣਾ ਚਾਹੀਦਾ ਹੈ।
ਕਿਹਾ ਗਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਦੇ ਕੱਚੇ ਤੇ ਠੇਕੇ ਮੁਲਾਜ਼ਮ ਇੱਕਤਾ ਦੇ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਤਾਂ ਜੋ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।