
ਇੰਡੋ-ਨੇਪਾਲ ਇਨਵੀਟੇਸ਼ਨਲ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਮਾਨਸਾ ਦੀ ਧੀ ਨੇ ਜਿੱਤੇ ਸੋਨੇ ਦੇ ਮੈਡਲ।
ਨੇਪਾਲ ਦੇ ਸ਼ਹਿਰ ਪੋਖਰਾ ਵਿੱਚ ਕਰਵਾਈ ਗਈ ਇੰਡੋ-ਨੇਪਾਲ ਇਨਵੀਟੇਸ਼ਨਲ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਹੋਨਹਾਰ ਖਿਡਾਰਣ ਸੁਮਨਪ੍ਰੀਤ ਕੌਰ, ਪੁਤਰੀ ਸੁਖਦੇਵ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਬੱਡੀ ਅਤੇ ਫੁੱਟਬਾਲ ਦੋਵੇਂ ਖੇਡਾਂ ਵਿੱਚ ਸੋਨੇ ਦੇ ਮੈਡਲ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ।
ਇਨ੍ਹਾਂ ਅੰਤਰਰਾਸ਼ਟਰੀ ਖੇਡਾਂ ਦਾ ਆਯੋਜਨ ਨੇਪਾਲ ਦੇ ਸੁਹਾਵਨੇ ਸ਼ਹਿਰ ਪੋਖਰਾ ਵਿੱਚ ਕੀਤਾ ਗਿਆ, ਜਿੱਥੇ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ। ਸੁਮਨਪ੍ਰੀਤ ਕੌਰ ਇਸ ਸਮੇਂ ਜੀ ਜੀ ਐਸ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲੀ ਦੀ ਵਿਦਿਆਰਥਣ ਹੈ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਪ੍ਰਬੰਧਕਾਂ, ਮਾਪਿਆਂ ਅਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਸੁਮਨਪ੍ਰੀਤ ਕੌਰ ਦੀ ਇਹ ਉਪਲਬਧੀ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਕਠਿਨ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਵੀ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ (ਰਜਿ. 140) ਦੇ ਸੂਬਾ ਪ੍ਰਧਾਨ ਸ੍ਰੀ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਨੇ ਸੁਮਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ
“ਸੁਮਨਪ੍ਰੀਤ ਕੌਰ ਨੇ ਆਪਣੀ ਕਾਬਲੀਅਤ ਨਾਲ ਆਪਣੇ ਮਾਪਿਆਂ, ਸਕੂਲ ਅਤੇ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਅਸੀਂ ਉਸ ਦੀ ਇਸ ਸ਼ਾਨਦਾਰ ਜਿੱਤ ਲਈ ਦਿਲੋਂ ਮੁਬਾਰਕਬਾਦ ਦਿੰਦੇ ਹਾਂ ਅਤੇ ਭਵਿੱਖ ਵਿੱਚ ਵੀ ਉਸ ਤੋਂ ਇਸ ਤਰ੍ਹਾਂ ਦੀਆਂ ਹੋਰ ਕਾਮਯਾਬੀਆਂ ਦੀ ਉਮੀਦ ਕਰਦੇ ਹਾਂ।”