PSPCL ਹੈਡ ਆਫਿਸ ਦੇ ਬਾਹਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੰਘਰਸ਼ ਦੇ ਦਬਾਅ ਸਦਕਾ ਚਿੱਠੀਆਂ ਜਾਰੀ ।
ਪਟਿਆਲਾ/ਪੰਜਾਬ — PSPCL ਦੇ ਹੈਡ ਆਫਿਸ ਦੇ ਬਾਹਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕਈ ਦਿਨਾਂ ਤੋਂ ਚੱਲ ਰਹੇ ਲਗਾਤਾਰ ਧਰਨੇ ਦਾ ਅਸਰ ਹੁਣ ਵਿਭਾਗੀ ਪੱਧਰ ‘ਤੇ ਨਜ਼ਰ ਆਉਣ ਲੱਗ ਪਿਆ ਹੈ। ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਦਬਾਅ ਸਦਕਾ ਪ੍ਰਸ਼ਾਸਨ ਵੱਲੋਂ ਕੁਝ ਅਹਿਮ ਚਿੱਠੀਆਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਵਿੱਚ ਉਮੀਦ ਦੀ ਕਿਰਨ ਜਾਗੀ ਹੈ।