logo

ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ ( Sanjiv Mittal)

ਫ਼ਰੀਦਕੋਟ 5 ਦਸੰਬਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਵਿਖੇ ਡਾ ਰਾਕੇਸ਼ ਕੁਮਾਰ, ਇੰਚਾਰਜ, ਕੇ.ਵੀ.ਕੇ.,ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪੋਸਟਰ ਬਣਾਉਣ ਅਤੇ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ। ਡਾ ਪਵਿੱਤਰ ਸਿੰਘ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੁਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਧਰਮਜੀਤ ਸਿੰਘ, ਸੀਨੀਅਰ ਰਿਸਰਚ ਫੈਲੋ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਲਬਧ ਵੱਖ-ਵੱਖ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇ.ਵੀ.ਕੇ, ਫ਼ਰੀਦਕੋਟ ਨੇ ਪਰਾਲ਼ੀ ਸਾੜਨ ਨਾਲ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਬਦਲਦੇ ਮੌਸਮ ਦੌਰਾਨ ਪੌਸ਼ਟਿਕ ਭੋਜਨ ਦੀ ਮਹੱਤਤਾ ਬਾਰੇ ਵੀ ਦੱਸਿਆ।

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਵਿਖੇ ਪੋਸਟਰ ਬਣਾਉਣ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਮਨਪ੍ਰੀਤ ਕੌਰ ਬੀ.ਏ.ਭਾਗ-ਤੀਜਾ, ਗੁਰਦੇਵ ਸਿੰਘ ਬੀ.ਏ.ਭਾਗ-ਦੂਜਾ ਤੇ ਹਰਮਨਜੋਤ ਕੌਰ ਬੀ.ਏ.ਭਾਗ-ਤੀਜਾ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਮਨਪ੍ਰੀਤ ਕੌਰ, ਹਰਮਨਜੋਤ ਕੌਰ ਤੇ ਧਨੰਜੇ ਬੀ.ਏ.ਭਾਗ-ਪਹਿਲਾ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਦਿੱਤੇ ਗਏ।ਕੈਂਪ ਦੌਰਾਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਗਤੀਵਿਧੀਆਂ ਵਿੱਚ ਭਾਗ ਲਿਆ

53
909 views