logo

ਮੁਕਤਸਰ ਵਿਕਾਸ ਮਿਸ਼ਨ ਵੱਲੋਂ ਸੰਵਿਧਾਨ ਦੀ ਸੁਰੱਖਿਆ ਦਾ ਪ੍ਰਣ ਲਿਆ ਗਿਆ : ਢੋਸੀਵਾਲ -- ਪ੍ਰੀ-ਨਿਰਵਾਣ ਦਿਵਸ ਮਨਾਇਆ --



ਸ੍ਰੀ ਮੁਕਤਸਰ ਸਾਹਿਬ, 06 ਦਸੰਬਰ 25 ( ਨਾਇਬ ਰਾਜ)

ਦੁਨੀਆ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਵਿਦਵਾਨਾਂ ਦੀ ਗਿਣਤੀ ਵਿੱਚ ਵਿਸ਼ੇਸ਼ ਸਥਾਨ ਰੱਖਣ ਵਾਲੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਦਾ ਸੰਵਿਧਾਨ ਲਿਖਿਆ ਸੀ। ਇਹ ਸੰਵਿਧਾਨ ਦੁਨੀਆ ਵਿਚ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ 06 ਦਸੰਬਰ 1956 ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਯਾਦ ਵਿੱਚ ਛੇ ਦਸੰਬਰ ਨੂੰ ਉਨ੍ਹਾਂ ਦੇ ਨਾਮਲੇਵਾ ਅਤੇ ਸੂਝਵਾਨ ਵਿਅਕਤੀ ਭਾਰਤ ਸਮੇਤ ਸਾਰੀ ਦੁਨੀਆ ਵਿੱਚ ਪ੍ਰੀ-ਨਿਰਵਾਣ ਦਿਵਸ ਵਜੋਂ ਮਨਾਉਂਦੇ ਹਨ। ਇਸੇ ਤਰ੍ਹਾਂ ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਅੱਜ ਪ੍ਰੀ-ਨਿਰਵਾਣ ਦਿਵਸ ਮੌਕੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਬਣੇ ਡਾ. ਅੰਬੇਡਕਰ ਪਾਰਕ ਵਿਖੇ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ ਇਸ ਮੀਟਿੰਗ ਦੌਰਾਨ ਮਿਸ਼ਨ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ ਤੋਂ ਇਲਾਵਾ ਪ੍ਰਦੀਪ ਧੂੜੀਆ ਪੈਟਰਨ ਅਤੇ ਬਲਜੀਤ ਸਿੰਘ ਕੋਆਪ੍ਰੇਟਿਵ ਆਦਿ ਮੈਂਬਰ ਮੌਜੂਦ ਸਨ। ਇਸ ਤੋਂ ਇਲਾਵਾ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜਨ ਸਿਹਤ ਵਿਭਾਗ ਦੇ ਆਗੂ ਚਿੰਤ ਰਾਮ ਨਾਹਰ ਸਮੇਤ ਸਰੂਪ ਚੰਦ, ਹਰਭਜਨ ਸਿੰਘ ਮੱਕੜ, ਦੇਸ ਰਾਜ, ਜੈ ਸਿੰਘ, ਰਜਿੰਦਰ ਕੁਮਾਰ ਅਤੇ ਬਲਵੀਰ ਸਿੰਘ ਆਦਿ ਵੀ ਉਚੇਚੇ ਤੌਰ ’ਤੇ ਮੀਟਿੰਗ ਵਿੱਚ ਸ਼ਾਮਿਲ ਹੋਏ। ਮੀਟਿੰਗ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਚੀਫ ਸੁਪਰਵਾਈਜਰ ਡਾ. ਦਿਲਬਾਗ ਸਿੰਘ ਬਾਗੀ ਖਿੜਗੀਆਂਵਾਲਾ, ਦੇਸ ਰਾਜ ਪੇਂਟਰ ਅਤੇ ਗੁਰਮੇਲ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸ਼ਿਗਾਰਾ ਸਿੰਘ ਔਲਖ, ਸੁਖਦੇਵ ਸਿੰਘ ਔਲਖ, ਬਲਬੀਰ ਸਿੰਘ ਔਲਖ, ਜਗਸੀਰ ਸਿੰਘ ਘਾਲੀ ਅਤੇ ਖੁਸ਼ਹਾਲ ਸਿੰਘ ਵੰਗਲ ਆਦਿ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਡਾ. ਅੰਬੇਡਕਰ ਦੇ ਬੁੱਤ ਨੂੰ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਉਕਤ ਜਾਣਕਾਰੀ ਦਿੰਦੇ ਹੋਏ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਮਿਸ਼ਨ ਮੈਂਬਰਾਂ ਸਮੇਤ ਸਾਰਿਆਂ ਨੇ ਸੰਵਿਧਾਨ ਦੀ ਸੁਰੱਖਿਆ ਅਤੇ ਇਸ ਨੂੰ ਸਹੀ ਢੰਗ ਨਾਲ ਲਾਗੂ ਕਰਵਾਏ ਜਾਣ ਦਾ ਪ੍ਰਣ ਵੀ ਲਿਆ। ਇਸ ਮੌਕੇ ਸਮੂਹ ਬੁਲਾਰਿਆਂ ਨੇ ਡਾ. ਅੰਬੇਡਕਰ ਨੂੰ ਸਮੁੱਚੇ ਸਮਾਜ ਲਈ ਮਾਰਗ ਦਰਸ਼ਕ ਕਰਾਰ ਦਿੱਤਾ। ਮੁੱਖ ਰੂਪ ’ਚ ਆਪਣੇ ਸੰਬੋਧਨ ਵਿੱਚ ਪ੍ਰਧਾਨ ਢੋਸੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਅੰਦਰ ਔਰਤਾਂ ਸਮੇਤ ਸਾਰਿਆਂ ਨੂੰ ਸਮਾਨਤਾ ਅਤੇ ਵੋਟ ਦਾ ਅਧਿਕਾਰ, ਔਰਤਾਂ ਲਈ ਪ੍ਰਸੁਤਾ ਛੁੱਟੀ, ਮਜਦੂਰਾਂ ਲਈ ਕੰਮ ਦੇ ਘੰਟੇ ਨਿਸਚਿਤ ਕਰਨ ਅਤੇ ਹਜ਼ਾਰਾਂ ਸਾਲ ਤੋਂ ਦੱਬੇ ਕੁਚਲੇ ਲੋਕਾਂ ਨੂੰ ਸਮਾਜਿਕ ਅਤੇ ਰਾਜਨੀਤਕ ਤੌਰ ’ਤੇ ਬਰਾਬਰ ਕਰਨ ਲਈ ਸਰਕਾਰੀ ਨੌਕਰੀਆਂ ਅਤੇ ਰਾਜਨੀਤੀ ਵਿੱਚ ਰਾਖਵੇਂਕਰਨ ਦਾ ਅਧਿਕਾਰ ਦਿੱਤਾ ਸੀ। ਢੋਸੀਵਾਲ ਨੇ ਅੱਗੇ ਕਿਹਾ ਹੈ ਕਿ ਡਾ. ਅੰਬੇਡਕਰ ਦੀ ਸਮੁੱਚੇ ਸਮਾਜ ਨੂੰ ਦਿੱਤੀ ਦੇਣ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਅਤੇ ਸਮੁੱਚੇ ਦੇਸ਼ ਵਾਸੀ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ। ਸਾਨੂੰ ਸਾਰਿਆਂ ਨੂੰ ਡਾ. ਅੰਬੇਡਕਰ ਵੱਲੋਂ ਦਿਖਲਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਅਜਿਹਾ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।

ਫੋਟੋ ਕੈਪਸ਼ਨ : ਮਿਸ਼ਨ ਮੁਖੀ ਢੋਸੀਵਾਲ ਤੇ ਦੂਸਰੇ ਮੈਂਬਰ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ।

0
58 views