logo

ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਸ਼ਰਧਾਂਜਲੀ

ਸ੍ਰੀ ਅਨੰਦਪੁਰ ਸਾਹਿਬ 10 ਦਸੰਬਰ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਅੱਜ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖ ਸਵ:ਸੰਤ ਬਾਬਾ ਸੇਵਾ ਸਿੰਘ ਜੀ, ਸੰਤ ਬਾਬਾ ਭਾਗ ਸਿੰਘ ਜੀ, ਸੰਤ ਬਾਬਾ ਲਾਭ ਸਿੰਘ ਜੀ, ਸੰਤ ਬਾਬਾ ਹਰਭਜਨ ਸਿੰਘ ਭਲਵਾਨ ਜੀ, ਸੰਤ ਬਾਬਾ ਸੁੱਚਾ ਸਿੰਘ ਅਤੇ ਮੋਜੂਦਾ ਸਮੇਂ ਵਿੱਚ ਸੰਤ ਬਾਬਾ ਸਤਨਾਮ ਸਿੰਘ ਜੀ ਦੀਆਂ ਮਨੁੱਖਤਾਂ ਲਈ ਸੇਵਾਵਾਂ ਸਾਡੇ ਲਈ ਅਭੁੱਲ ਹਨ। ਉਨ੍ਹਾਂ ਨੇ ਇਸ ਇਲਾਕੇ ਵਿਚ ਜਿੱਥੇ ਸੜਕਾਂ ਤੇ ਪੁੱਲਾਂ ਦਾ ਨਿਰਮਾਣ ਕਰਵਾਇਆ ਉਥੇ ਵਾਤਾਵਰਣ ਦੇ ਪੋਣ ਪਾਣੀ ਦੀ ਸਾਂਭ ਸੰਭਾਲ ਲਈ ਵੀ ਜਿਕਰਯੋਗ ਉਪਰਾਲੇ ਕੀਤੇ। ਕਿਲਾ ਅਨੰਦਗੜ੍ਹ ਸਾਹਿਬ ਦੇ ਮਹਾਪੁਰਖਾਂ ਵੱਲੋਂ ਜਿੱਥੇ ਹਰਿਆਵਲ ਨੂੰ ਹੋਰ ਮਜ਼ਬੂਤ ਕਰਨ ਲਈ ਰੁੱਖ ਪੌਦੇ ਲਗਾਉਣ ਦੀ ਮੁਹਿੰਮ ਨਿਰੰਤਰ ਜਾਰੀ ਰੱਖੀ ਗਈ, ਉਥੇ ਪਸ਼ੂ ਪੰਛੀਆਂ ਦੀਆਂ ਜੰਗਲੀ ਖੇਤਰਾਂ ਵਿੱਚ ਜਰੂਰਤਾਂ ਨੂੰ ਵੀ ਪੂਰਾ ਕੀਤਾ ਗਿਆ। ਪਸ਼ੂ ਪੰਛੀਆਂ ਲਈ ਪਾਣੀ, ਚਾਰੇ ਦਾ ਪ੍ਰਬੰਧ, ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਗਈਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਸੰਤ ਬਾਬਾ ਸੁੱਚਾ ਸਿੰਘ ਜੀ ਦੇ ਕੰਮ ਹਮੇਸ਼ਾ ਯਾਦ ਰੱਖੇ ਜਾਣਗੇ। ਬਾਬਾ ਜੀ ਨੇ ਦੂਰ ਦੂਰਾਂਡੇ ਪੇਂਡੂ ਖੇਤਰਾਂ ਤੱਕ ਸੜਕਾਂ ਮਜਬੂਤ ਕਰਨ ਅਤੇ ਨਹਿਰਾਂ ਦਰਿਆਵਾ ਤੇ ਪੁੱਲ ਪਾਉਣ ਵਰਗੇ ਪ੍ਰੋਜੈਕਟ ਚਲਾਏ। ਸਮਾਜ ਸੇਵਾ ਵਿਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਜਿਕਰਯੋਗ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਅੰਤਿਮ ਅਰਦਾਸ ਮੌਕੇ ਸਮੁੱਚੀਆਂ ਸਿੱਖ ਜਥੇਬੰਦੀਆਂ, ਸੰਤਾਂ ਮਹਾਂਪੁਰਖਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਸੰਤ ਬਾਬਾ ਸਤਨਾਮ ਸਿੰਘ ਜੀ ਦੇ ਦਸਤਾਰਬੰਦੀ ਕਰਕੇ ਕਿਲਾ ਅਨੰਦਗੜ੍ਹ ਸਾਹਿਬ ਦੀ ਸੇਵਾ ਸੌਂਪੀ ਗਈ।

29
647 views