logo

ਮਿਤੀ 15 ਦਸੰਬਰ, 2025 ਤੋਂ 22 ਦਸੰਬਰ, 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਸ਼ੁਰੂ


ਫਰੀਦਕੋਟ,13 ਦਸੰਬਰ25। (ਨਾਇਬ ਰਾਜ)

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ, ਫਰੀਦਕੋਟ ਡਾ ਚੰਦਰ ਸ਼ੇਖਰ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਹੁਸਨ ਪਾਲ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਜ਼ਿਲੇ ਭਰ ਵਿੱਚ ਸਪੈਸ਼ਲ ਇੰਮੂਨਾਈਜੇਸ਼ਨ ਵੀਕ ਮਿਤੀ 15 ਦਸੰਬਰ, 2025 ਤੋਂ 22 ਦਸੰਬਰ, 2025 ਤੱਕ ਸ਼ੁਰੂ ਹੋਣ ਜਾ ਰਿਹਾ ਹੈ l ਇਸ ਮੌਕੇ ਡਾ. ਹੁਸਨ ਪਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ,ਫਰੀਦਕੋਟ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇਸ ਹਫ਼ਤੇ ਦੌਰਾਨ ਸਾਰੇ ਬੱਚਿਆਂ ਦਾ ਸਪੈਸ਼ਲ ਟੀਕਾਕਰਨ ਕੀਤਾ ਜਾਣਾ ਹੈ, ਇਸ ਲੜੀ ਤਹਿਤ ਜ਼ਿਲਾ ਫਰੀਦਕੋਟ ਦੇ ਵੀ ਸਾਰੇ ਬੱਚੇ ਕਵਰ ਕੀਤੇ ਜਾਣਗੇ ਤਾਂ ਕਿ ਕੋਈ ਵੀ ਬੱਚਾ ਇਸ ਸਪੈਸ਼ਲ ਟੀਕਾਕਰਨ ਤੋਂ ਵਾਂਝਾ ਨਾ ਰਹਿ ਜਾਵੇ, ਅਕਸਰ ਦੇਖਣ ਵਿੱਚ ਆਇਆ ਹੈ ਕਿ ਕਈ ਵਾਰ ਕਈ ਬੱਚੇ ਕਿਸੇ ਨਾ ਕਿਸੇ ਕਾਰਨ ਕਰਕੇ ਟੀਕਾਕਰਨ ਤੋਂ ਕਰਵਾਉਣ ਤੋਂ ਰਹਿ ਜਾਂਦੇ ਹਨ, ਜਿਸ ਕਰਕੇ ਉਹਨਾਂ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਲੱਗ ਜਾਂਦੀਆਂ ਨੇ ਅਤੇ ਕੁਝ ਬੱਚੇ ਲੰਮੇ ਸਮੇਂ ਤੱਕ ਬਿਮਾਰੀਆਂ ਸ਼ਿਕਾਰ ਰਹਿੰਦੇ ਹਨ , ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਇਸ ਸਪੈਸ਼ਲ ਟੀਕਾਕਰਨ ਵੀਕ ਵਿੱਚ ਆਪਣੇ ਬੱਚਿਆਂ ਦੇ ਰਹਿੰਦੇ ਟੀਕੇ ਆਦਿ ਜਰੂਰ ਲਗਵਾਉਣੇ ਚਾਹੀਦੇ ਹਨ ਅਤੇ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਪਿੰਡਾਂ ਵਿਚ ਹਰੇਕ ਹਫਤੇ ਟੀਕਾਕਰਨ ਦਿਵਸ ਮਨਾਇਆ ਜਾਂਦਾ ਹੈ ਜਿਸ ਵਿਚ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਟੀਕਾਕਰਨ ਰਾਹੀਂ ਬੱਚਿਆਂ ਨੂੰ ਕਈ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਹੁੰਦਾ ਹੈ ਤੇ ਇਸ ਦੀ ਐਂਟਰੀ ਵੀ ਔਨਲਾਈਨ ਕੀਤੀ ਜਾਂਦੀ ਹੈ। ਉਹਨਾਂ ਸਟਾਫ ਨੂੰ ਹਦਾਇਤ ਕੀਤੀ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਸਮੇਂ ਸਰ ਜਰੂਰ ਕਰਵਾਉਣ ਅਤੇ ਬਿਮਾਰੀਆਂ ਤੋਂ ਆਪਣੇ ਬੱਚਿਆਂ ਨੂੰ ਸੁਰਖਿਅਤ ਰੱਖਣ ।

0
650 views