logo

ਜ਼ਿਲ੍ਹਾ ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਉਰਦੂ ਆਮੋਜ਼ ਕੋਰਸ ਲਈ ਦਾਖਲੇ ਸ਼ੁਰੂ..ਮਨਜੀਤ ਪੁਰੀ

ਫਰੀਦਕੋਟ:18,ਦਸੰਬਰ ( ਕੰਵਲ ਸਰਾਂ / ਗੌਤਮ ਬਾਂਸਲ) ਜ਼ਿਲ੍ਹਾ ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਉਰਦੂ ਭਾਸ਼ਾ ਨੂੰ ਪ੍ਰੋਤਸਾਹਨ ਦੇਣ ਅਤੇ ਆਮ ਲੋਕਾਂ ਨੂੰ ਉਰਦੂ ਸਿਖਾਉਣ ਦੇ ਉਦੇਸ਼ ਨਾਲ “ਉਰਦੂ ਆਮੋਜ਼” (ਛੇ ਮਹੀਨੇ ਦਾ ਉਰਦੂ ਸਿਖਲਾਈ ਕੋਰਸ) ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਫਰੀਦਕੋਟ ਮਨਜੀਤ ਪੁਰੀ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲੇ ਦੀ ਆਖਰੀ ਮਿਤੀ 31 ਦਸੰਬਰ 2025 ਨਿਰਧਾਰਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਕੋਰਸ ਜਨਵਰੀ 2026 ਤੋਂ 30 ਜੂਨ 2026 ਤੱਕ ਚਲਾਇਆ ਜਾਵੇਗਾ ਅਤੇ ਕਲਾਸਾਂ ਦਾ ਸਮਾਂ ਹਰ ਰੋਜ਼ ਸ਼ਾਮ 5.15 ਵਜੇ ਤੋਂ 6.15 ਵਜੇ ਤੱਕ ਹੋਵੇਗਾ। ਇਹ ਕੋਰਸ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਵਿਖੇ ਲਗਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੋਰਸ ਵਿੱਚ ਕਿਸੇ ਵੀ ਉਮਰ ਜਾਂ ਵਰਗ ਦਾ ਵਿਅਕਤੀ ਦਾਖਲਾ ਲੈ ਸਕਦਾ ਹੈ ਅਤੇ ਪੂਰੇ ਕੋਰਸ ਦੀ ਦਾਖਲਾ ਫੀਸ ਕੇਵਲ 500 ਰੁਪਏ ਰੱਖੀ ਗਈ ਹੈ। ਕੋਰਸ ਸਫਲਤਾਪੂਰਵਕ ਪੂਰਾ ਕਰਨ ਉਪਰੰਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਉਮੀਦਵਾਰਾਂ ਨੂੰ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਦਾਖਲਾ ਲੈਣ ਦੇ ਇੱਛੁਕ ਉਮੀਦਵਾਰ ਆਪਣੇ ਫਾਰਮ ਭਰ ਕੇ ਕਿਸੇ ਵੀ ਕੰਮਕਾਜ ਵਾਲੇ ਦਿਨ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 333, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਦੂਜੀ ਮੰਜ਼ਿਲ, ਫਰੀਦਕੋਟ ਵਿਖੇ ਨਿਰਧਾਰਤ ਮਿਤੀ ਤੱਕ ਜਮ੍ਹਾਂ ਕਰਵਾ ਸਕਦੇ ਹਨ।

22
687 views