logo

ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਦਿਵਸ ਮਨਾਇਆ ਗਿਆ



ਫਰੀਦਕੋਟ:23, ਦਸੰਬਰ (ਨਾਇਬ ਰਾਜ)

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਮੌਕੇ 23 ਦਸੰਬਰ 2025 ਨੂੰ ਕਿਸਾਨ ਦਿਵਸ ਮਨਾਇਆ ਗਿਆ। ਡਾ. ਕੁਲਦੀਪ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ 165 ਕਿਸਾਨਾਂ ਅਤੇ 33 ਕਿਸਾਨ ਬੀਬੀਆਂ ਨੇ ਹਿੱਸਾ ਲਿਆ।ਇਸ ਮੌਕੇ ਡਾ. ਕੁਲਦੀਪ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਖੇਤੀ ਵਿਗਿਆਨੀਆਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨੀ ਨੂੰ ਵਧੇਰੇ ਲਾਹੇਵੰਦ ਬਣਾਉਣਾ ਚਾਹੀਦਾ ਹੈ। ਡਾ ਫਤਿਹਜੀਤ ਸਿੰਘ ਸੇਂਖੋ ਜਿਲ੍ਹਾ ਪਸਾਰ ਵਿਗਿਆਨੀ ਨੇ ਪਰਾਲੀ ਪ੍ਰਬੰਧਨ ਤੋਂ ਬਾਅਦ ਬੀਜੀ ਗਈ ਕਣਕ ਵਿੱਚ ਹੋਣ ਵਾਲੇ ਨਦੀਨਾਂ ਬਾਰੇ ਵਿਸਥਾਰ ਸਹਿਤ ਦੱਸਿਆ ਅਤੇ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਨਵੀਆਂ ਦਵਾਈਆਂ ਬਾਰੇ ਜਾਣਕਾਰੀ ਦਿੱਤੀ। ਡਾ. ਕੁਲਵੀਰ ਸਿੰਘ ਸੀਨੀਅਰ ਫ਼ਸਲ ਵਿਗਿਆਨੀ ਖੇਤਰੀ ਖੋਜ ਕੇਂਦਰ ਨੇ ਖੇਤੀ ਵਿਭਿੰਨਤਾ ਬਾਰੇ ਗੱਲਬਾਤ ਕਰਦਿਆਂ ਕਣਕ-ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਸੁਨੀਤ ਪੰਧੇਰ ਸੀਨੀਅਰ ਕੀਟ ਵਿਗਿਆਨੀ ਖੇਤਰੀ ਖੋਜ ਕੇਂਦਰ ਨੇ ਕਣਕ ਦੀ ਫ਼ਸਲ ਵਿੱਚ ਕੀੜੇ-ਮਕੌੜਿਆਂ ਤੇ ਬਿਮਾਰੀਆ ਅਤੇ ਇਹਨਾਂ ਦੀ ਰੋਕਥਾਮ ਸਬੰਧ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ।ਡਾ.ਪ੍ਰਦੀਪ ਗੋਇਲ, ਫ਼ਸਲ ਵਿਗਿਆਨੀ ਖੇਤਰੀ ਖੋਜ ਕੇਂਦਰ ਨੇ ਗੰਨੇ ਦੀ ਕਿਸਮਾਂ ਅਧਾਰਿਤ ਕਾਸ਼ਤ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਇਸ ਦੇ ਨਾਲ ਹੀ ਡਾ.ਹਰਕਮਲ ਸਿੰਘ, ਖੇਤੀ ਮੌਸਮ ਵਿਗਿਆਨੀ ਖੇਤਰੀ ਖੋਜ ਕੇਂਦਰ ਨੇ ਕਿਸਾਨਾਂ ਨੂੰ ਖੇਤੀ ਅਤੇ ਮੌਸਮ ਦੀ ਆਪਸੀ ਨਿਰਭਰਤਾ ਬਾਰੇ ਜਾਣਕਾਰੀ ਦਿੱਤੀ। ਡਾ. ਕਰਮਜੀਤ ਕੌਰ ਸਹਾਇਕ ਪ੍ਰੋਫ਼ੈਸਰ, ਗ੍ਰਹਿ ਵਿਗਿਆਨ ਕੇ.ਵੀ.ਕੇ. ਨੇ ਸਰਦੀਆਂ ਦੇ ਮੌਸਮ ਵਿੱਚ ਖੁਰਾਕੀ ਪ੍ਰਬੰਧਨ ਬਾਰੇ ਗੱਲਬਾਤ ਕੀਤੀ। ਸ਼੍ਰੀ ਧਰਮਜੀਤ ਸਿੰਘ ਅਤੇ ਸਮੂਹ ਸਟਾਫ਼ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੁਮਿਕਾ ਨਿਭਾਈ। ਸਮਾਗਮ ਦੇ ਅਖੀਰ ਵਿੱਚ ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫ਼ੈਸਰ, ਭੂਮੀ ਵਿਗਿਆਨ ਕੇ.ਵੀ.ਕੇ. ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਧੰਨਵਾਦ ਕੀਤਾ।

13
461 views