
ਡਿਪਟੀ ਕਮਿਸ਼ਨਰ ਫਰੀਦਕੋਟ ਨਵੇਂ ਸਾਲ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ..
ਫਰੀਦਕੋਟ, 01, ਜਨਵਰੀ 2026 ( ਕੰਵਲ ਸਰਾਂ)ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਨਵੇਂ ਸਾਲ 2026 ਦੀ ਆਮਦ ਮੌਕੇ ਫਰੀਦਕੋਟ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਨਵਾਂ ਸਾਲ ਸਾਡੇ ਸਭ ਲਈ ਨਵੀਆਂ ਆਸਾਂ, ਨਵਾਂ ਉਤਸ਼ਾਹ ਅਤੇ ਨਵੀਆਂ ਉਪਲਬਧੀਆਂ ਲੈ ਕੇ ਆਵੇ।
ਉਨ੍ਹਾਂ ਕਿਹਾ ਕਿ ਨਵਾਂ ਸਾਲ ਸਾਨੂੰ ਪਿਛਲੇ ਅਨੁਭਵਾਂ ਤੋਂ ਸਿੱਖਣ ਅਤੇ ਭਵਿੱਖ ਲਈ ਨਵੀਆਂ ਪ੍ਰਾਪਤੀਆਂ ਨਿਰਧਾਰਤ ਕਰਨ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ, ਲੋਕ-ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਹਰ ਵਰਗ ਦੇ ਨਾਗਰਿਕ ਤੱਕ ਸਰਕਾਰੀ ਸੇਵਾਵਾਂ ਦੀ ਸੁਚੱਜੀ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਸਭ ਮਿਲ ਕੇ ਆਪਸੀ ਭਾਈਚਾਰੇ, ਸਮਾਜਿਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰੀਏ ਤਾਂ ਜੋ ਫਰੀਦਕੋਟ ਜ਼ਿਲ੍ਹਾ ਵਿਕਾਸ, ਸਿੱਖਿਆ, ਸਿਹਤ ਅਤੇ ਸਫ਼ਾਈ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰ ਸਕੇ।ਅੰਤ ਵਿੱਚ ਉਨ੍ਹਾਂ ਕਾਮਨਾ ਕੀਤੀ ਕਿ ਨਵਾਂ ਸਾਲ ਹਰ ਨਾਗਰਿਕ ਦੇ ਜੀਵਨ ਵਿੱਚ ਸੁਖ, ਸਿਹਤ, ਤਰੱਕੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਜ਼ਿਲ੍ਹਾ ਫਰੀਦਕੋਟ ਨਿਰੰਤਰ ਤਰੱਕੀ ਦੇ ਰਾਹ ‘ਤੇ ਅੱਗੇ ਵਧਦਾ ਰਹੇ।