ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਡੀ ਕਾਰਵਾਈ
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੰਦੇ ਹੋਏ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਣਗੀਆਂ।ਇਸਦੇ ਨਾਲ ਹੀ ਸਾਰੇ ਸਕੂਲ 14 ਜਨਵਰੀ ਤੋਂ ਆਪਣੇ ਨਿਯਮਤ ਸਮੇਂ ਅਨੁਸਾਰ ਮੁੜ ਖੁੱਲਣਗੇ। ਸਰਕਾਰ ਦੇ ਇਸ ਫੈਸਲੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੇ ਸੁਕੂਨ ਦੀ ਸਾਹ ਲਈ ਹੈ।