logo

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਪੁਰਬ ਪਿੰਡ ਰਾਣੇਵਾਲੀ ਤੋ ਨਗਰ ਕੀਰਤਨ ਕੱਢਿਆ ਗਿਆ ਇਸ ਮੌਕੇ ਤੇ ਰਾਜਾ ਲਦੇਹ ਨੇ ਸੰਗਤਾਂ ਦਾ ਸਵਾਗਤ ਕੀਤਾ

ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਰਾਣੇਵਾਲੀ ਤੋ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਨੇ ਸ਼ਰਧਾ ਪੂਰਵਕ ਹਾਜ਼ਰੀ ਭਰੀ ਤੇ ਗੁਰੂ ਸਾਹਿਬ ਜੀ ਦੀ ਪਾਲਕੀ ਸਾਹਿਬ ਦੇ ਨਾਲ ਆਈਆਂ ਹੋਈਆਂ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕੀਤਾ ਮੌਕੇ ਗੁਰੂ ਘਰ ਦੇ ਪ੍ਰਚਾਰਕਾ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਬਾਰੇ ਚਾਣਨਾ ਪਾਇਆ ਅਤੇ ਸੰਗਤਾਂ ਨੂੰ ਵਾਹਿਗੁਰੂ ਦਾ ਜਾਪ ਕਰਵਾਇਆ ਇਸ ਮੌਕੇ ਜ਼ਿਲ੍ਹਾ ਜਥੇਦਾਰ ਅਕਾਲੀ ਜੱਥਾ ਦਿਹਾਤੀ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਗੁਰੂ ਸਾਹਿਬ ਨੂੰ ਨਕਮਸਤ ਹੋ ਕੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਤੇ ਸਵਾਗਤ ਕੀਤਾ ਅਤੇ ਆਈਆ ਹੋਈਆ ਸੰਗਤਾਂ ਨੂੰ ਜੀਓ ਆਇਆ ਆਖਿਆ ਮੌਕੇ ਤੇ ਗੁਰੂ ਦੇ ਵਜ਼ੀਰ ਨੇ ਰਾਜਵਿੰਦਰ ਸਿੰਘ ਰਾਜਾ ਲਦੇਹ ਨੂੰ ਸਨਮਾਨ ਵਜੋਂ ਸਿਰਪਾਓ ਭੇਂਟ ਕੀਤਾ

10
1695 views