logo

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜਨਤਿਕ ਚੇਤਨਾ ਮੁਹਿੰਮ ਚਲਾਈ ਜਾਵੇਗੀ : ਕਲੇਰ

ਪੰਜਾਬ ਦੇ ਵਿਕਾਸ ਲਈ ਬਚਨਬੱਧ ਪੰਜਾਬ ਅਤੇ ਪੰਥਪ੍ਰਸਤ ਪਾਰਟੀ ਸ਼੍ਰੋਮਣੀ ਅਕਾਲੀ ਦੇ ਸੰਗਠਨ ਦੀ ਮਜਬੂਤੀ ਲਈ ਚੇਤਨਾ ਮੁਹਿੰਮ ਚਲਾਈ ਜਾਵੇਗੀ , ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਐਸ.ਆਰ.ਕਲੇਰ ( ਸਾਬਕਾ ਵਿਧਾਇਕ) ਨੇ ਪਿੰਡ ਬੱਸੂਵਾਲ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਸ੍ਰੀ ਕਲੇਰ ਨੇ ਆਖਿਆ ਪੰਜਾਬ ਨੂੰ ਆਰਥਿਕ,ਸਮਾਜਿਕ ਅਤੇ ਰਾਜਨੀਤਕ ਤੌਰ ਮਜਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਅੱਗੇ ਆਉਣਾ ਸਮੇੰ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਜਗਰਾਉ ਇਲਾਕੇ ਅੰਦਰ ਜਨਤਿਕ ਚੇਤਨਾ ਮੁਹਿੰਮ ਦਾ ਅਗਾਜ਼ ਕੀਤਾ ਗਿਆ ਹੈ।ਇਸ ਮੁਹਿੰਮ ਤਹਿਤ ਜਿੱਥੇ ਸੱਤਾਧਾਰੀ ਧਿਰ ਦੀਆਂ ਨਾਕਾਮੀਆਂ ਤੇ ਝੂਠੇ ਵਾਅਦਿਆਂ ਨੂੰ ਬੇਪਰਦ ਕੀਤਾ ਜਾਵੇਗਾ ਉੱਥੇ ਸੰਗਠਨ ਮਜਬੂਤੀ ਲਈ ਟਕਸਾਲੀ ਪਰਿਵਾਰਾਂ ਤੇ ਨੌਜਵਾਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਸ੍ਰੀ ਕਲੇਰ ਅਨੁਸਾਰ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਰਾਜ ਭਾਗ ਸੌਪਣ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਕਿ ਆਪ ਨੂੰ ਲਾਂਭੇ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਦ ਵਿੱਚ ਲਿਆਉਣ ਲਈ ਪੰਜਾਬ ਅੰਦਰ ਲੋਕ ਲਹਿਰ ਖੜੀ ਕੀਤੀ ਜਾਵੇਗੀ l ਇਸ ਮੌਕੇ ਜੱਥੇਦਾਰ ਆਤਮਾ ਸਿੰਘ ਬੱਸੂਵਾਲ, ਨੰਬਰਦਾਰ ਸਤਨਾਮ ਸਿੰਘ, ਆਈ ਟੀ ਵਿੰਗ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਲੰਮੇ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਨੰਬਰਦਾਰ ਗੋਪਾਲ ਸਿੰਘ ਭੰਮੀਪੁਰਾ, ਪ੍ਰਧਾਨ ਅਵਤਾਰ ਸਿੰਘ ਬੱਸੂਵਾਲ, ਭਜਨ ਸਿੰਘ ਦੇਹੜਕਾ, ਪੰਚ ਅਵਨਿੰਦਰਪਾਲ ਸਿੰਘ, ਬਲਤੇਜ ਸਿੰਘ,ਪੰਚ ਨਰਿੰਦਰ ਸਿੰਘ, ਸਾਬਕਾ ਸਰਪੰਚ ਸਤਪਾਲ ਸਿੰਘ, ਸਾਬਕਾ ਸਰਪੰਚ ਪਰਗਟ ਸਿੰਘ, ਹਰਕਮਲ ਸਿੰਘ ਚਾਹਿਲ, ਸੁਰਿੰਦਰਪਾਲ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਕਿਰਨਜੋਤ ਸਿੰਘ, ਮੋਹਨ ਸਿੰਘ, ਮਨਜਿੰਦਰ ਸਿੰਘ, ਗੁਰਮੇਜ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਜੁਗਰਾਜ ਸਿੰਘ, ਅਮਨਦੀਪ ਸਿੰਘ, ਸਰਬਜੀਤ ਸਿੰਘ, ਗੁਰਬਚਨ ਸਿੰਘ, ਬਾਬਾ ਜੀ ਸਾਧੂ ਸਿੰਘ, ਗੁਰਚਰਨ ਸਿੰਘ, ਡਾ ਪਿੰਦਰ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ।

0
137 views