logo

ਗੁਰਜੰਟ ਗਿੱਲ ਅਤੇ ਪ੍ਰਿਤਪਾਲ ਕੋਹਲੀ ਨੇ ਲੋਹੜੀ ਅਤੇ ਮਾਘੀ ਤੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਦਿੱਤੀਆ ਵਧਾਈਆਂ..

.
ਫਰੀਦਕੋਟ:10,ਜਨਵਰੀ(ਨਾਇਬ ਰਾਜ)

ਗੁਰਜੰਟ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਦਿਹਾਤੀ ਅਤੇ ਪ੍ਰਿਤਪਾਲ ਸਿੰਘ ਕੋਹਲੀ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫਰੀਦਕੋਟ ਨੇ ਸਾਂਝਾ ਬਿਆਨ ਜਾਰੀ ਕਰਕੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਲੋਹੜੀ ਤੇ ਮਾਘੀ ਦੇ ਪਵਿੱਤਰ ਤਿਉਹਾਰ ਦੇ ਸ਼ੁੱਭ ਅਵਸਰ ਤੇ ਸ਼ੁੱਭ ਕਾਮਨਾਵਾਂ ਤੇ ਵਧਾਈਆ ਦਿੱਤੀਆ ਹਨ। ਉਹਨਾਂ ਨੇ ਕਿਹਾ ਅਜਿਹੇ ਤਿਉਹਾਰ ਸਾਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਇਸ ਨਾਲ ਆਪਸੀ ਭਾਈਚਾਰਕ ਸਾਂਝ ਬਣੀ ਰਹਿੰਦੀ ਹੈ। ਮੇਲਾ ਮਾਘੀ ਦੇ ਤਿਉਹਾਰ ਬਾਰੇ ਗੁਰਜੰਟ ਸਿੰਘ ਗਿੱਲ ਨੇ ਦੱਸਿਆ ਕਿਹਾ ਹਰ ਸਾਲ 40 ਮੁਕਤਿਆਂ ਦੀ ਸ਼ਹਾਦਤ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਤਿਉਹਾਰ ਮੇਲੇ ਦੇ ਰੂਪ 'ਚ ਮਨਾਇਆ ਜਾਂਦਾ ਹੈ ਮਾਘੀ ਦਾ ਤਿਉਹਾਰ ਸਿੱਖ ਧਰਮ 'ਚ ਖ਼ਾਸ ਮਹੱਤਵ ਰੱਖਦਾ ਹੈ। ਹਰ ਸਾਲ 40 ਸਿੱਖ ਮੁਕਤਿਆਂ ਦੀ ਸ਼ਹਾਦਤ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਤਿਉਹਾਰ ਮੇਲੇ ਦੇ ਰੂਪ 'ਚ ਮਨਾਇਆ ਜਾਂਦਾ ਹੈ। ਹਿੰਦੀ 'ਚ ਇਸ ਤਿਉਹਾਰ ਨੂੰ 'ਮਕਰ ਸਕ੍ਰਾਂਤੀ' ਕਿਹਾ ਜਾਂਦਾ ਹੈ। ਸਿੱਖ ਧਰਮ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਸਥਾਨ ’ਤੇ ਮੁਗਲ ਹਕੂਮਤ ਵਿਰੁੱਧ ਆਪਣੀ ਆਖ਼ਰੀ ਜੰਗ ਲੜੀ ਸੀ, ਜਿਸ ਨੂੰ ‘ਖਿਦਰਾਣੇ ਦੀ ਜੰਗ’ ਕਿਹਾ ਜਾਂਦਾ ਹੈ। ਇਸ ਪਵਿੱਤਰ ਧਰਤੀ ’ਤੇ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਜੀ ਜੋ ਆਪਣੇ ਸਾਥੀਆਂ ਸਮੇਤ ਅਨੰਦਪੁਰ ਸਾਹਿਬ ਵਿਖੇ ਬੇਦਾਵਾ ਦੇ ਕੇ ਆਏ ਸਨ, ਦੇ ਸਾਹਮਣੇ ਬੇਦਾਵਾ ਪਾੜ ਕੇ ਸਿੰਘਾਂ ਨੂੰ ਮੁਕਤ ਕੀਤਾ। ਉਹਨਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਭ ਦਾ ਸਤਿਕਾਰ ਕਰਦਾ ਹੈ। ਸਿੱਖ ਧਰਮ ਵਿੱਚ ਸਾਡੇ ਗੁਰੂ ਨੇ ਕਿਹਾ ਹੈ "ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥"

0
185 views