logo

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ
10 ਕਰੋੜ ਦੀ ਲਾਗਤ ਨਾਲ ਹਲਕੇ ਵਿੱਚ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ- ਹਰਜੋਤ ਸਿੰਘ ਬੈਂਸ
ਨੰਗਲ 12 ਜਨਵਰੀ : ਬਲਾਕ ਸੰਮਤੀ ਚੋਣਾਂ ਵਿੱਚੋਂ ਜਿੱਤ ਪ੍ਰਾਪਤ ਕਰਨ ਉਪਰੰਤ ਲੋਅਰ ਦੜੋਲੀ ਤੋਂ ਬਲਾਕ ਸੰਮਤੀ ਉਮੀਦਵਾਰ ਊਸ਼ਾ ਦੇਵੀ ਪਤਨੀ ਰਾਕੇਸ਼ ਕੁਮਾਰ ਕਾਲਾ ਕੋਆਰਡੀਨੇਟਰ ਐਸੀ ਵਿੰਗ ਵੱਲੋ ਬਲਾਕ ਵੱਲੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੀ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕ ਕੇ ਖੇਤਰ ਦੀ ਚੜ੍ਹਦੀ ਕਲਾ ਅਤੇ ਵਿਕਾਸ ਲਈ ਅਰਦਾਸ ਕੀਤੀ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ, ਆਪ ਵਲੰਟੀਅਰ ਅਤੇ ਪਾਰਟੀ ਆਗੂ ਹਾਜ਼ਰ ਸਨ। ਇਸ ਮੌਕੇ ਊਸ਼ਾ ਦੇਵੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ। ਸਮਾਗਮ ਦਾ ਮਾਹੌਲ ਧਾਰਮਿਕਤਾ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਨ ਰੋਡ ਤੋਂ ਪਿੰਡ ਜਾਂਦਲਾ ਅੱਪਰ ਤੱਕ 18 ਫੁੱਟ ਚੌੜੀ ਸੜਕ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਨੂੰ ਸੁਚੱਜਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਘੀ ਦੇ ਤਿਉਹਾਰ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸਦੇ ਨਾਲ ਨਾਲ ਪਿੰਡਾਂ ਵਿੱਚ ਖੇਡ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰੀ ਉਤਰ ਰਹੀ ਹੈ ਅਤੇ ਵਿਕਾਸ ਕਾਰਜਾਂ ਦੀ ਇਹ ਲਹਿਰ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਸੜਕਾਂ, ਬਿਜਲੀ, ਖੇਡਾਂ ਅਤੇ ਬੁਨਿਆਦੀ ਢਾਂਚੇ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਡਾ.ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਪਾਲ ਸਿੰਘ ਢਾਹੇ ਜ਼ਿਲ੍ਹਾ ਪਰਿਸ਼ਦ ਮੈਂਬਰ, ਕਮਲੇਸ਼ ਨੱਡਾ, ਅੰਜਨਾ ਦੇਵੀ,ਦਲਜੀਤ, ਬਲਾਕ ਪ੍ਰਧਾਨ ਸਰਪੰਚ ਪੱਮੂ ਢਿੱਲੋ, ਵਿਕਾਸ ਸਰਪੰਚ ਭਾਲੋਵਾਲ, ਸ਼ਿਵ ਕੁਮਾਰ ਸਰਪੰਚ ਦੜੋਲੀ ਉੱਪਰ, ਭਾਗ ਸਿੰਘ ਸਰਪੰਚ ਦੜੋਲੀ ਲੋਅਰ, ਰੋਕੀ ਸਰਪੰਚ ਸੁਖਸਾਲ, ਪਰਮਜੀਤ ਪੱਪੂ ਮੰਗਲੂਰ ਸਰਪੰਚ, ਰਾਹੁਲ ਸੋਨੀ, ਮਨੂ ਪੁਰੀ, ਰਾਜ ਕੁਮਾਰ ਦੜੋਲੀ, ਸਾਬਕਾ ਸਰਪੰਚ ਪ੍ਰਤਾਪ ਦੜੋਲੀ, ਰਾਜ ਕੁਮਾਰ ਲੋਅਰ ਦੜੋਲੀ, ਜੋਤੀ ਪ੍ਰਕਾਸ਼ ਲੋਅਰ ਦੜੋਲੀ, ਤਰਸੇਮ ਲਾਲ ਅਜੋਲੀ, ਰਿੰਕੂ ਸਰਪੰਚ ਸੈਣੀ ਮਾਜਰਾ, ਰਵੀ ਸੂਦ ਜਾਂਦਲਾ, ਸੰਨੀ ਕੁਮਾਰ ਭਾਲੋਵਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਮੌਜੂਦ ਸਨ।

7
733 views