logo

-ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਮੀਟਿੰਗ

-ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਮੀਟਿੰਗ
-ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਡਿਪਟੀ ਕਮਿਸ਼ਨਰ
ਫਰੀਦਕੋਟ, 21 ਜਨਵਰੀ ( ਕੰਵਲ ਸਰਾਂ ):ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰਾ ਦਿਵਸ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਣਤੰਤਰਤਾ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ. ਪੰਜਾਬ ਪੁਲਿਸ, ਹੋਮ ਗਾਰਡ, ਐਨ ਸੀ ਸੀ ਅਤੇ ਸਕਾਊਟ ਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚਪਾਸਟ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਸਬੰਧੀ ਰਿਹਰਸਲ ਸਮੇਂ ਸਿਰ ਮੁਕੰਮਲ ਕਰਵਾ ਲੈਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਵਿਕਾਸ ਸਬੰਧੀ ਕੱਢੀਆਂਜਾਣ ਵਾਲੀਆਂ ਝਾਕੀਆਂ ਦਾ ਵੀ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਉਹ ਰਹਿੰਦੇ ਬਾਕੀ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋ ਇਸ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸੰਦੀਪ ਮਲਹੋਤਰਾ, ਐੱਸ.ਡੀ.ਐੱਮ ਸ਼੍ਰੀ ਮੇਜਰ ਵਰੁਣ, ਸਹਾਇਕ ਕਮਿਸ਼ਨਰ ਸ. ਗੁਰਕਿਰਨਦੀਪ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜਨਾ ਕੌਸ਼ਲ, ਜਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ, ਈ.ਓ ਅਮ੍ਰਿਤ ਲਾਲ, ਸੈਕਟਰੀ ਰੈੱਡ ਕਰਾਸ ਸ਼੍ਰੀ ਮਨਦੀਪ ਮੌਂਗਾ, ਸ: ਜਸਬੀਰ ਸਿੰਘ ਜੱਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

5
234 views