ਗਣਤੰਤਰਤਾ ਦਿਵਸ ਦੀ ਤਿਆਰੀਆਂ - ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਆਉਣ ਵਾਲੇ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ, ਐੱਸ.ਐੱਸ.ਪੀ ਬਠਿੰਡਾ ਵੱਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ, ਬਠਿੰਡਾ
ਗਣਤੰਤਰਤਾ ਦਿਵਸ ਦੀ ਤਿਆਰੀਆਂ - ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਆਉਣ ਵਾਲੇ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ, ਐੱਸ.ਐੱਸ.ਪੀ ਬਠਿੰਡਾ ਵੱਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ, ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਇਸ ਦੌਰਾਨ ਸਮਾਗਮ ਦੇ ਸੁਚਾਰੂ ਆਯੋਜਨ, ਜਨਤਾ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋੜੀਂਦੇ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਬਠਿੰਡਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਅਤੇ ਸ਼ਾਂਤੀਪੂਰਨ ਸਮਾਰੋਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ।