logo

ਪੰਜਾਬ ਏਡਜ਼ ਕੰਟਰੋਲ ਇੰਪਲਾਈਜ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ ਸੁਰੂ -15 ਫਰਵਰੀ ਨੂੰ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ ਦਾ ਘਿਰਾਓ - ਦਿਉਲ



ਫਰੀਦਕੋਟ:25 ਜਨਵਰੀ (ਨਾਇਬ ਰਾਜ)

ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ ਲਈ ਮੋਰਚਾ ਖੋਲ ਦਿੱਤਾ ਗਿਆ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ ਦੇ ਸੰਦਰਭ ਵਿੱਚ ਸਮੂਹ ਕਰਮਚਾਰੀਆਂ ਵੱਲੋਂ ਪੰਜਾਬ ਭਰ ਵਿੱਚ ਐੱਚ ਆਈ ਵੀ/ਏਡਜ਼ ਦੀਆ ਸਾਰੀਆ ਸੇਵਾਵਾਂ ਦਵਾਈ ਦੇਣ, ਟੈਸਟਿੰਗ, ਕਾਊਸਲਿੰਗ,ਨਸ਼ੇ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ ,ਗੁਪਤ ਰੋਗਾਂ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਇਲਾਵਾ ਬਲੱਡ ਸੈਂਟਰਾਂ ਦੇ ਕਰਮਚਾਰੀ ਮਿਤੀ 29 ਜਨਵਰੀ ਨੂੰ ਸਵੇਰੇ ਦੋ ਘੰਟੇ ਲਈ ਹਰ ਤਰ੍ਹਾਂ ਦੀ ਸੇਵਾ ਠੱਪ ਕਰਕੇ ਆਪੋ ਆਪਣੇ ਸੈਂਟਰਾਂ ਤੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨਗੇ l ਇਸ ਤੋਂ ਬਾਅਦ ਵਿਚ ਹਰ ਤਰ੍ਹਾਂ ਦੀ ਰਿਪੋਰਟਿੰਗ ਬੰਦ ਕੀਤੀ ਜਾਵੇਗੀ ਅਤੇ ਸਾਰੇ ਸਰਕਾਰੀ ਸਮਾਗਮਾਂ ਦਾ ਬਾਈਕਾਟ ਕੀਤਾ ਜਾਵੇਗਾ l ਜੇਕਰ ਫੇਰ ਵੀ ਮੰਗਾਂ ਨਹੀਂ ਮੰਨੀਆਂ ਤਾਂ ਮਿਤੀ 15 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੀ ਨਿੱਜੀ ਰਿਹਾਇਸ ਪਟਿਆਲਾ ਵਿਖੇ ਪੰਜਾਬ ਭਰ ਦੇ ਕਰਮਚਾਰੀ ਰੋਸ ਰੈਲੀ ਕੱਢਣ ਲਈ ਮਜਬੂਰ ਹੋਣਗੇ ਜਿਸਦੀ ਸਾਰੀ ਜਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ l ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਅਰਧ ਸੈਂਕੜਾ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਹਰ ਵਾਰ ਸਹਿਮਤੀ ਦੇ ਬਾਵਜੂਦ ਨਾ ਤਾ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਤਨਖਾਹ ਵਿਚ ਵੀਹ ਪਰਸੈਂਟ ਵਾਧਾ ਹੋਇਆ ਅਤੇ ਨੇ ਜੀ ਵਿਭਾਗੀ ਕਾਰਵਾਈ ਸਿਰੇ ਲੱਗੀਆਂ ਜਦਕਿ ਕਈ ਵਾਰ ਸਿਹਤ ਸਕੱਤਰ ਵੱਲੋਂ ਪੰਜਾਬ ਸਰਕਾਰ ਨੂ ਪਰਪੋਜਲ ਭੇਜਣ ਲਈ ਲਿਖਿਆ ਵੀ ਗਿਆ l ਜਨਰਲ ਸਕੱਤਰ ਸ੍ਰੀ ਗੁਰਜੰਟ ਸਿੰਘ ਵਲੋਂ ਦਸਿਆ ਗਿਆ ਕਿ ਇਹ ਸੰਘਰਸ਼ ਸਰਕਾਰ ਵੱਲੋਂ ਕਰਮਚਾਰੀਆਂ ਨਾਲ ਵਾਅਦਾ ਖਿਲਾਫੀ ਦੇ ਵਿਰੋਧ ਵਿਚ ਪ੍ਰਦਰਸ਼ਨ ਮੰਗਾਂ ਮੰਨੇ ਜਾਣ ਤਕ ਜਾਰੀ ਰਹਿਣਗੇ ਹਾਲਾਂਕਿ ਇਹ ਸਰਕਾਰ ਦੀ ਚਾਰ ਸਾਲ ਤਕ ਕਰਮਚਾਰੀ ਹੱਕਾਂ ਲਈ ਉਡੀਕ ਕੀਤੀ ਗਈ ਹੈ ਪਰ ਹੁਣ ਪਾਣੀ ਸਿਰ ਉਪਰੋਂ ਲੰਘ ਗਿਆ ਹੈ l ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਨੂੰ ਜਿਲ੍ਹਾ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨੇ ਮੀਟਿੰਗ ਵਿਚ ਹਾਜ਼ਰ ਹੋਕੇ ਹਰ ਹਾਲ ਨੇਪਰੇ ਚਾੜ੍ਹਨ ਦਾ ਅਹਿਦ ਲਿਆ l ਇਸ ਸਮੇਂ ਵਿਕਾਸ ਕੁਮਾਰ ਕਾਉਸਲਰ ਹਾਜਰ ਸਨ l

0
100 views