logo

ਆਮ ਆਦਮੀ ਪਾਰਟੀ ਨੇ ਸੁਖਜੀਤ ਸਿੰਘ ਢਿੱਲਵਾਂ ਨੂੰ ਬੀ.ਸੀ. ਵਿੰਗ ਪੰਜਾਬ ਦਾ ਪ੍ਰਧਾਨ ਬਣਾਇਆ

ਫ਼ਰੀਦਕੋਟ, 25 ਜਨਵਰੀ ( ਕੰਵਲ ਸਰਾਂ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ, ਪੰਜਾਬ ਸਟੇਟ ਪ੍ਰਭਾਰੀ ਸ਼੍ਰੀ ਮਨੀਸ਼ ਸਸੋਦੀਆ ਨੇ ਫ਼ਰੀਦਕੋਟ ਜ਼ਿਲੇ ਦੇ ਉੱਦਮੀ, ਉਤਸ਼ਾਹੀ, ਸੂਝਵਾਨ ਨੌਜਵਾਨ ਸੁਖਜੀਤ ਸਿੰਘ ਢਿਲਵਾਂ ਨੂੰ ਬੀ.ਸੀ.ਵਿੰਗ ਪੰਜਾਬ ਦੇ ਪ੍ਰਧਾਨ ਥਾਪਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਸੁਖਜੀਤ ਸਿੰਘ ਢਿਲਵਾਂ ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਜ਼ਿਲਾ ਫ਼ਰੀਦਕੋਟ ਦੇ ਪ੍ਰਧਾਨ , ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ ਦੇ ਅਹੁਦਿਆਂ ਤੇ ਬਾਖੂਬੀ ਕਾਰਜ ਕਰਕੇ ਨਾਮਣਾ ਖੱਟ ਚੁੱਕੇ ਹਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ’ਚ ਮਾਲਵਾ ਜ਼ੋਨ ਦੇ ਇੰਚਾਰਜ਼ ਵਜੋਂ ਵੀ ਨਿਰੰਤਰ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਦੇ ਬੀ.ਸੀ.ਵਿੰਗ ਦਾ ਪ੍ਰਧਾਨ ਥਾਪਿਆ ਗਿਆ ਹੈ। ਸੁਖਜੀਤ ਸਿੰਘ ਢਿਲਵਾਂ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ, ਪੰਜਾਬ ਦੇ ਪ੍ਰਭਾਰੀ ਸ਼੍ਰੀ ਮਨੀਸ਼ ਸਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ, ਸਪੀਕਰ ਵਿਧਾਨ ਸਭਾ ਪੰਜਾਬ ਸ.ਕੁਲਤਾਰ ਸਿੰਘ ਸੰਧਵਾਂ, ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀ ਵੱਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੇ ਪ੍ਰੋਗਰਾਮਾਂ ਅਤੇ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਸਤੇ ਦਿਨ-ਰਾਤ ਇੱਕ ਕਰਨਗੇ। ਸੁਖਜੀਤ ਸਿੰਘ ਢਿਲਵਾਂ ਦੀ ਨਿਯੁਕਤੀ ਤੇ ਆਮ ਪਾਰਟੀ ਦੇ ਆਗੂ,ਵਰਕਰਾਂ ਅਤੇ ਆਮ ਲੋਕਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

19
811 views