logo

ਗਣਤੰਤਰ ਦਿਵਸ ਮੌਕੇ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਜਸ਼ਨਦੀਪ ਸਿੰਘ ਡੀ.ਐਸ.ਪੀ ਅਤੇ ਦਾਨਿਸ਼ਵੀਰ ਸਿੰਘ ਥਾਣਾ ਮੁਖੀ ਨੂੰ ਕੀਤਾ ਸਨਮਾਨਿਤ

ਅਨੰਦਪੁਰ ਸਾਹਿਬ 27 ਸਤੰਬਰ, ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ। ਜਿੱਥੇ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਨੇ ਝੰਡਾ ਲਹਿਰਾਇਆ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਅਤੇ ਯੁੱਧ ਨਸ਼ਿਆ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਜਸ਼ਨਦੀਪ ਸਿੰਘ ਡੀ.ਐਸ.ਪੀ ਅਤੇ ਦਾਨਿਸ਼ਵੀਰ ਸਿੰਘ ਥਾਣਾ ਮੁਖੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ।
ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਜਸ਼ਨਦੀਪ ਸਿੰਘ ਡੀ.ਐਸ.ਪੀ. ਅਤੇ ਦਾਨਿਸ਼ਵੀਰ ਸਿੰਘ ਨੇ ਆਪਣੀ ਡਿਊਟੀ ਨੂੰ ਇਮਾਨਦਾਰੀ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦਿਆਂ ਲੋਕਾਂ ਵਿੱਚ ਪੁਲਿਸ ਪ੍ਰਸ਼ਾਸਨ ‘ਤੇ ਭਰੋਸਾ ਕਾਇਮ ਕੀਤਾ ਹੈ। ਉਨ੍ਹਾਂ ਵੱਲੋਂ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ।
ਉਨ੍ਹਾਂ ਨੇ ਕਿਹਾ ਕਿ ਅਜਿਹੇ ਅਧਿਕਾਰੀਆਂ ਦੀ ਮਿਹਨਤ ਅਤੇ ਸਮਰਪਣ ਕਾਰਨ ਹੀ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਸੁਮੇਲ ਬਣਦਾ ਹੈ। ਇਸ ਮੌਕੇ ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਗਈ।

27
1436 views