logo

ਪਟਿਆਲਾ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪਟਿਆਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।

ਪਟਿਆਲਾ | AIMA MEDIA
ਪਟਿਆਲਾ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪਟਿਆਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਭਾਰੀ ਸੰਖਿਆ ਵਿੱਚ ਪੁਲਿਸ ਕਰਮਚਾਰੀ ਤੈਨਾਤ ਕਰਕੇ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ।

ਨਾਕਾਬੰਦੀ ਦੌਰਾਨ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ‘ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

ਇਸ ਮੌਕੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ‘ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਗਤੀਵਿਧੀ ‘ਤੇ ਪੱਕੀ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਸਮੇਂ ‘ਤੇ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ।

ਪੁਲਿਸ ਪ੍ਰਸ਼ਾਸਨ ਮੁਤਾਬਕ ਨਾਕਾਬੰਦੀ ਅਤੇ ਚੈਕਿੰਗ ਦੀ ਕਾਰਵਾਈ ਅੱਗੇ ਵੀ ਲਗਾਤਾਰ ਜਾਰੀ ਰਹੇਗੀ।

8
533 views