ਸ਼੍ਰੀ ਗੁਰੂ ਰਵਿਦਾਸ ਜੀ ਦਾ 649ਵਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ
ਪਿੰਡ ਗੰਗੂਵਾਲ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ, ਸਿੰਘ ਸਭਾ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ‘ਤੇ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ।
ਪ੍ਰਕਾਸ਼ ਪੂਰਬ ਸਬੰਧੀ 26 ਜਨਵਰੀ ਤੋਂ ਲਗਾਤਾਰ ਰੋਜ਼ਾਨਾ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਜਿਨ੍ਹਾਂ ਵਿੱਚ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਗੁਰੂ ਜੀ ਦੀ ਬਾਣੀ ਦਾ ਗਾਇਨ ਕੀਤਾ। ਪ੍ਰਭਾਤ ਫੇਰੀਆਂ ਦੌਰਾਨ ਪੂਰੇ ਪਿੰਡ ਵਿੱਚ ਧਾਰਮਿਕ ਅਤੇ ਆਤਮਿਕ ਵਾਤਾਵਰਣ ਬਣਿਆ ਰਿਹਾ।
ਇਸ ਮੌਕੇ ਸਮੂਹ ਪਿੰਡ ਵਾਸੀਆਂ ਵੱਲੋਂ ਬੜੇ ਹੀ ਸ਼ਰਧਾ ਭਾਵ ਨਾਲ ਸਹਿਯੋਗ ਦਿੱਤਾ ਗਿਆ ਅਤੇ ਆਖੰਡ ਪਾਠ ਆਰੰਭ ਕੀਤਾ ਗਿਆ । ਅੱਜ ਦੇ ਦਿਨ ਆਖੰਡ ਪਾਠ ਦਾ ਭੋਗ ਉਪਰੰਤ ਕੀਰਤਨ ਕੀਤਾ ਗਿਆ।ਉਸ ਤੋਂ ਉਪ੍ਰਤਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ,ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਹਿਯੋਗ ਕਰਨ ਵਾਲੀ ਸੰਗਤ ਦਾ ਧੰਨਵਾਦ ਕੀਤਾ ਅਤੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।