logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬੀ. ਪੀ. ਈ.ਓ. ਦੋਰਾਂਗਲਾ ਨੇ ਸੈਮੀਨਾਰ ਵਿੱਚ ਆਏ ਅਧਿਆਪਕਾਂ ਨੂੰ ਸਕੂਲ਼ਾਂ ਵਿੱਚ ਐਨਰੋਲਮੇਂਟ ਵਧਾਉਣ ਲਈ ਪ੍ਰੇਰਿਤ ਕੀਤਾ

ਬਹਿਰਾਮਪੁਰ
2ਫਰਵਰੀ
ਪੰਜਾਬ ਸਿੱਖਿਆ ਵਿਭਾਗ ਦੇ ਆਦੇਸ਼ਾਂ ਤੇ ਵੱਖ ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ ਜਿਸ ਦੇ ਫਲ ਸਰੂਪ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਐਨਰੋਲਮੈਂਟ ਵੈਨ ਚਲਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਨੂੰ ਜਾਰੀ ਰੱਖਦਿਆਂ ਬਲਾਕ ਦੋਰਾਂਗਲਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਨਰੇਸ਼ ਪਨਿਆੜ ਨੇ ਮਿਸ਼ਨ ਸਮਰੱਥ 4.0 ਤਹਿਤ ਲੱਗੇ ਬਲਾਕ ਵਿੱਚ ਤੀਸਰੇ ਫੇਸ ਵਿੱਚ ਸੈਮੀਨਾਰ ਲਗਾਉਣ ਲਈ ਆਏ ਹੋਏ ਅਧਿਆਪਕਾਂ ਨੂੰ ਆਪੋ ਆਪਣੇ ਸਕੂਲਾਂ ਵਿੱਚ ਬੱਚਿਆਂ ਦੀ ਐਨਰੋਲਮੈਂਟ ਵਧਾਉਣ ਲਈ ਪ੍ਰੇਰਿਤ ਕੀਤਾ l ਉਹਨਾਂ ਸੈਮੀਨਾਰਾਂ ਵਿੱਚ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਗਿਣਤੀ ਵਧਾਉਣ ਲਈ ਅੱਧੇ ਸਮੇ ਤੋਂ ਬਾਅਦ ਇੱਕ ਅਧਿਆਪਕ ਪਿੰਡ ਵਿੱਚ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇ ਕੇ ਬੱਚਿਆਂ ਦੇ ਦਾਖਲੇ ਸਬੰਧੀ ਕਰਨ ਜਾਵੇਗਾ, ਗੌਰ ਤਲਬ ਹੈ ਕਿ ਦੂਸਰੇ ਬੈਚ ਵਿੱਚ ਵੀ ਦਾਖਲਾ ਵਧਾਉਣ ਸਬੰਧੀ ਪ੍ਰੇਰਿਤ ਕੀਤਾ ਸੀ ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਇਸ ਮੌਕੇ ਬਲਾਕ ਰਿਸੋਰਸ ਪਰਸਨ ਮਨਜੀਤ ਸਿੰਘ ਸੁਮਿਤ ਮਹਾਜਨ ਹੈਡ ਟੀਚਰ ਜੋਤ ਪ੍ਰਕਾਸ਼ ਸਿੰਘ, ਹੈਡ ਟੀਚਰ ਰਜਨੀ ਪ੍ਰਕਾਸ਼, ਵਿਕਰਮਦੀਪ ਸਿੰਘ ਪਸਿਆਲ , ਅਜੇ ਸਿੰਘ ,ਕਮਲਜੀਤ, ਸੌਰਵ ਗੁਪਤਾ ਹਾਜਰ ਸਨ

340
11935 views

Comment