ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਵੱਲੋ ਪੀ.ਐਮ ਵਿਕਾਸ ਯੋਜਨਾ ਤਹਿਤ ਜ਼ਿਲੇ ਦੇ ਘੱਟ ਗਿਣਤੀ ਵਰਗ ਦੇ ਉਮੀਦਵਾਰਾਂ ਲਈ ਮੁਫਤ ਹੁਨਰ ਸਿਖਲਾਈ।
ਜ਼ਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੀ.ਐਮ ਵਿਕਾਸ ਯੋਜਨਾ ਤਹਿਤ ਸ਼ੁਰੂ ਕੀਤਾ ਜਾ ਰਿਹਾ ਮੁਫਤ ਹੁਨਰ ਸਿਖਲਾਈ ਕੋਰਸ
ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਵੱਲੋ ਦੱਸਿਆ ਗਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਵੱਲੋ ਜ਼ਿਲਾ ਪ੍ਰਬੰਧਕੀ ਕੰਪਲੈਕਸ, ਜ਼ਿਲਾ ਰੋਜਗਾਰ ਬਿਊਰੋ ਪਠਾਨਕੋਟ ਵਿਖੇ ਪੀ.ਐਮ ਵਿਕਾਸ ਯੋਜਨਾ ਤਹਿਤ ਜ਼ਿਲੇ ਦੇ ਘੱਟ ਗਿਣਤੀ ਵਰਗ ਦੇ ਉਮੀਦਵਾਰਾਂ ਲਈ ਮੁਫਤ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ । ਇਸ ਪ੍ਰੋਗਰਾਮ ਅਧੀਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਹੈਲਥ ਸੈਕਟਰ ਦੇ ਜੈਰੀਆਟਿਕ ਕੇਅਰਗਿਵਰ ਕੋਰਸ ਵਿੱਚ ਕੁੱਲ 60 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।ਪ੍ਰਧਾਨ ਮੰਤਰੀ (ਵਿਕਾਸ) ਯੋਜਨਾ ਸਕੀਮ ਅਧੀਨ ਸ਼ੁਰੂ ਕੀਤੇ ਜਾਣ ਵੱਲੇ ਇਹਨਾਂ ਮੁਫਤ ਕੋਰਸਾਂ ਵਿੱਚ ਤਿੰਨ ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ।ਇਹਨਾਂ ਕੋਰਸਾਂ ਵਿੱਚ ਦਾਖਲੇ ਲਈ ਘੱਟੋ ਘੱਟ ਯੋਗਤਾ 10ਵੀਂ ਹੈ।ਇਹਨਾਂ ਕੋਰਸਾਂ ਵਿੱਚ ਟ੍ਰੇਨਿੰਗ ਉਪਰੰਤ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਸਬੰਧਤ ਸੈਕਟਰ ਸਕਿਲ ਕੌਸਲ ਵੱਲੋ ਸਰਕਾਰੀ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਰੋਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਇਸ ਮੌਕੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਹੈ ਕਿ ਇਹਨਾਂ ਕੋਰਸਾਂ ਵਿੱਚ ਦਾਖਲਾ ਲੈਣ ਲਈ ਉਮਰ ਦੀ ਸੀਮਾ 14 ਤੋ 45 ਸਾਲ ਤੱਕ ਦੀ ਹੈ। ਜਿਲੇ ਦੇ ਕਿਸੇ ਵੀ ਪਿੰਡ ਜਾਂ ਸ਼ਹਿਰ ਦਾ ਕੋਈ ਵੀ ਨੌਜਵਾਨ ਜੋ ਕਿ ਘੱਟ ਗਿਣਤੀ ਵਰਗ (ਮੁਸਲਿਮ, ਸਿੱਖ, ਇਸਾਈ, ਬੁੱਧ, ਜੈਨ) ਨਾਲ ਸਬੰਧ ਰੱਖਦਾ ਹੋਵੇ ਅਤੇ ਇਸ ਕੋਰਸ ਵਿੱਚ ਦਾਖਲਾ ਲੈਣ ਦਾ ਚਾਹਵਾਨ ਹੋਵੇ ਤਾਂ 10ਵੀ/12ਵੀ, ਅਧਾਰ ਕਾਰਡ, ਜਾਤੀ ਸਰਟੀਫਿਕੇਟ, ਚਾਰ ਪਾਸਪੋਰਟ ਸਾਈਜ਼ ਫੋਟੋਆਂ ਅਤੇ ਬੈਂਕ ਪਾਸਬੁਕ ਦੀਆਂ ਕਾਪੀਆਂ ਲੈ ਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜਿਲਾ ਪੱਧਰੀ ਟੀਮ ਨਾਲ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਦੂਸਰੀ ਮੰਜਲ, ਕਮਰਾ ਨੰਬਰ 352 ਵਿਖੇ ਆ ਕੇ ਮਿਲ ਸਕਦਾ ਹੈ ।