logo

ਗੁਰਦੁਆਰਾ ਸੇਵਾ ਸੋਸਾਇਟੀ (ਰਜਿ:) ਨਿਊ ਕਲੋਨੀ ਚੌਹਾਲ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649ਵਾਂ ਪ੍ਰਕਾਸ਼ ਪੁਰਬ ਮਨਾਇਆ।

ਨਿਊ ਕਲੋਨੀ ਚੌਹਾਲ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਵਿੱਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਜਥਿਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
​ਉਪਰੰਤ ਲੰਬੜਦਾਰ ਪਰਮਜੀਤ ਸਿੰਘ ਬਾਹਲਾ ਨੂੰ ਹਾਜ਼ਰੀ ਲਗਵਾਉਣ ਦਾ ਸੁਭਾਗ ਪ੍ਰਾਪਤ ਹੋਇਆ। ਲੰਬੜਦਾਰ ਪਰਮਜੀਤ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਪਰੰਤ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸਰਦਾਰ ਪਰਮਜੀਤ ਸਿੰਘ ਲੰਬੜਦਾਰ ਪਿੰਡ ਬਾਰਲਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
​ਇਸ ਮੌਕੇ ਸ. ਸੋਹਣ ਸਿੰਘ ਬਲਦੇਵ ਸਿੰਘ, ਸੰਤੋਖ ਸਿੰਘ, ਜੀਵਨ ਸਿੰਘ, ਪ੍ਰਧਾਨ ਸ. ਮਨਪ੍ਰੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।

9
386 views