logo

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੇਜ-1 ਤਹਿਤ ਫਰੀਦਕੋਟ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ




🔴ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੇਜ-1 ਤਹਿਤ ਫਰੀਦਕੋਟ ਹਲਕੇ ਦੇ ਪਿੰਡ ਮਚਾਕੀ ਕਲਾ, ਸਾਦਿਕ, ਸੁੱਖਣਵਾਲਾ, ਕਿੰਗਰਾ ਵਿਖੇ, ਹਲਕਾ ਜੈਤੋ ਤੇ ਪਿੰਡ ਸਰਾਵਾਂ, ਬਿਸ਼ਨੰਦੀ, ਚੈਨਾ, ਬਰਗਾੜੀ, ਪੰਜਗਰਾਈ ਕਲਾਂ, ਕਰੀਰਵਾਲੀ, ਢੈਪਈ ਵਿਖੇ ਅਤੇ ਇਸੇ ਤਰ੍ਹਾਂ ਹਲਕਾ ਕੋਟਕਪੂਰਾ ਦੇ ਵਾਂਦਰ ਜਟਾਣਾ, ਧੂੜਕੋਟ, ਮੌੜ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ ਜੋ ਮਿਤੀ 8 ਫਰਵਰੀ ਤੱਕ ਜਾਰੀ ਰਹਿਣਗੇ।ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਕਾਰਡ ਬਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਫੇਜ-2 ਦਾ ਸਡਿਊਲ ਬਾਅਦ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

0
35 views