ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ 10 ਫਰਵਰੀ ਨੂੰ ਹਲਕਾ ਕੋਟਕਪੂਰਾ ਵਿੱਚ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ 10 ਫਰਵਰੀ ਨੂੰ ਹਲਕਾ ਕੋਟਕਪੂਰਾ ਵਿੱਚ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
ਕੋਟਕਪੂਰਾ 9 ਫਰਵਰੀ 2026 (ਨਾਇਬ ਰਾਜ)
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ 10 ਫਰਵਰੀ 2026 ਦਿਨ ਮੰਗਲਵਾਰ ਨੂੰ ਹਲਕਾ ਕੋਟਕਪੂਰਾ ਵਿੱਚ ਨਵੀਆਂ ਸੜਕਾਂ ਦੇ ਨਿਰਮਾਣ ਪ੍ਰੋਗਰਾਮ ਤਹਿਤ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਜਾ ਰਹੀਆਂ ਸੜਕਾਂ ਦਾ ਉਦਘਾਟਨ ਕਰਨਗੇ।
ਇਸ ਮੌਕੇ ਸ. ਸੰਧਵਾਂ ਲਿੰਕ ਸੜਕ ਕੋਟਕਪੂਰਾ ਫਰੀਦਕੋਟ ਰੋਡ (ਪਿੰਡ ਮੱਢਾ) ਤੋਂ ਚੱਕ ਨਗਰ ਕੋਸਲ ਦੀ ਹੱਦ ਤੱਕ, ਲਿੰਕ ਸੜਕ ਕੋਟਕਪੂਰਾ ਬਠਿੰਡਾ ਰੋਡ ਤੋਂ ਕੋਟਕਪੂਰਾ ਸਜੇ ਰੋਡ (23 ਫੁੱਟ ਚੌੜੀ ਸੜਕ) ਅਤੇ ਕੋਟਕਪੂਰਾ ਤੋਂ ਧਮਾਲੂ ਵਾਲਾ ਤੋਂ ਬਾਜ਼ੀਗਰ ਬਸਤੀ ਤੱਕ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨਗੇ।
ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਕੋਟਕਪੂਰਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਆਵਾਜਾਈ ਸੁਵਿਧਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।