logo

ਸਾਡਾ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਅੱਜ ਅਗੰਮਪੁਰ ਵਿਖੇ ਲਗਾਇਆ ਗਿਆ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ

ਸਾਡਾ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਅੱਜ ਅਗੰਮਪੁਰ ਵਿਖੇ ਲਗਾਇਆ ਗਿਆ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ
ਪੰਜਾਬ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਿਆਪਕ ਉਪਰਾਲੇ ਕੀਤੇ - ਹਰਜੋਤ ਬੈਂਸ
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਲੋੜਵੰਦਾ ਨੂੰ ਵੱਧ ਤੋ ਵੱਧ ਲਾਭ ਲੈਣ ਦੀ ਕੀਤੀ ਅਪੀਲ
ਸ੍ਰੀ ਅਨੰਦਪੁਰ ਸਾਹਿਬ 11 ਫਰਵਰੀ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਹਰ ਵਰਗ ਦੀ ਭਲਾਈ ਲਈ ਵਿਆਪਕ ਉਪਰਾਲੇ ਕੀਤੇ ਹਨ, ਸਿਹਤ ,ਸਿੱਖਿਆ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾ ਵਿੱਚ ਜ਼ਿਕਰਯੋਗ ਸੁਧਾਰ ਕੀਤਾ ਹੈ।
ਇਹ ਪ੍ਰਗਟਾਵਾ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਵੱਡੇ ਪਿੰਡ ਅਗੰਮਪੁਰ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ “ਸਾਡਾ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਅਗੰਮਪੁਰ ਪੰਚਾਇਤ ਘਰ ਵਿਖੇ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਮੌਕੇ ਇਕੱਠੇ ਹੋਏ ਸੈਕੜੇ ਬਜੁਰਗਾ ਅਤੇ ਇਲਾਕਾ ਵਾਸੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ |
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕ-ਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਗਿਆ ਹੈ । ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਾਡੇ ਵਰਕਰਾ ਅਤੇ ਇਲਾਕੇ ਦੇ ਪ੍ਰਤੀਨਿਧਾ ਨੇ ਬਜੁਰਗਾਂ ਨੂੰ ਇਸ ਕੈਂਪ ਵਿੱਚ ਪਹੁੰਚਣ ਅਤੇ ਆਪਣੀ ਸਿਹਤ ਸਬੰਧੀ ਚੈਕਅੱਪ ਕਰਵਾਉਣ ਦੀ ਅਪੀਲ ਕੀਤੀ ਸੀ। ਇਸ ਕੈਂਪ ਵਿੱਚ ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਦੋਹਾਂ ਤਰ੍ਹਾਂ ਦੀ ਸਿਹਤ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਗਏ ਤਾਂ ਜੋ ਬਜ਼ੁਰਗਾਂ ਨੂੰ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਸਮੇਂ ਬੀਮੇ ਦੀ ਸਹੂਲਤ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਬਜੁਰਗਾਂ ਵੱਲੋ ਇਸ ਕੈਂਪ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਰਿਹਾ ਹੈ ਅਤੇ ਬਜ਼ੁਰਗ ਆਪਣੇ ਆਧਾਰ ਕਾਰਡ,ਵੋਟਰਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਸਰਕਾਰ ਦੀ ਪ੍ਰਾਥਮਿਕਤਾ ਹੈ।
ਇਸ ਮੌਕੇ ਵੱਖ ਵੱਖ ਮਾਹਰ ਡਾਕਟਰਾਂ ਵਲੋ ਬਜੁਰਗਾ ਦੀ ਸਿਹਤ ਜਾਂਚ ਕੀਤੀ ਗਈ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਯੂਕੋ ਬੈਂਕ ਵਲੋ ਬਜ਼ੁਰਗਾ ਦੀ ਭਲਾਈ ਲਈ ਬੈਂਕ ਵਿੱਚ ਮਿਲਣ ਵਾਲਿਆ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਸਕੂਲ ਵਿਦਿਆਰਥੀਆ ਨੇ ਸ਼ਾਨਦਾਰ ਪੇਸ਼ਕਾਰੀਆਂ ਦਿਤੀਆ।
ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲਾ ਇੰਚਾਰਜ ਆਮ ਆਦਮੀ ਪਾਰਟੀ, ਡੀਐਸਪੀ ਜਸ਼ਨਦੀਪ ਸਿੰਘ, ਸੋਹਨ ਸਿੰਘ ਬੈਂਸ, ਡਾ.ਨਵਰੂਪ ਕੌਰ ਸਿਵਲ ਸਰਜਨ, ਡਾ.ਅੰਜਲੀ ਚੋਧਰੀ ਜਿਲ੍ਹਾ ਪਰਿਵਾਰ ਭਲਾਈ ਅਫਸਰ, ਜਿਲਾ ਡੈਂਟਲ ਸਿਹਤ ਅਫਸਰ ਡਾਕਟਰ ਰਜਨੀਤ ਬੈਂਸ, ਅੰਮ੍ਰਿਤਾ ਬਾਲਾ ਜ਼ਿਲ੍ਹਾ ਸਮਾਜਿਕ ਸੁਰੱਖਿਆ, ਅੰਜਲੀ ਚੌਧਰੀ ਜ਼ਿਲ੍ਹਾ ਫੈਮਲੀ ਪਲੈਨਿੰਗ ਅਫ਼ਸਰ , ਕਿਰਨਦੀਪ ਬਬਲੂ ਸਰਪੰਚ, ਦੀਪ ਬਬਲੂ, ਰਾਮਲਾਲ, ਹੁਸਨ ਲਾਲ ਗਰਾਂ, ਤਰਲੋਕ ਸਿੰਘ ,ਰਾਮ ਮੂਰਤੀ ਪਰਾਸ਼ਰ ਸਮੇਤ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

7
391 views