logo

24 ਕਰੋੜ ਦੀ ਲਾਗਤ ਨਾਲ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਸ਼ੁਰੂ ।

(ਪੱਤਰਕਾਰ ਕਰਮਜੀਤ ਸਿੰਘ ਕਤਰ) ਸਮਾਣਾ ਪਟਿਆਲਾ
ਪੰਜਾਬ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਹਿਤ ਸਮਾਣਾ ਤੋ ਭਵਾਨੀਗੜ੍ਹ ਰੋਡ ਦਾ 24 ਕਰੋੜ ਦੀ ਲਾਗਤ ਨਾਲ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ। ਇਹ ਸੜਕ ਇਲਾਕੇ ਦੇ ਲੋਕਾਂ ਲਈ ਆਵਾਜਾਈ ਨੂੰ ਸੁਗਮ ਬਣਾਉਣ ਦੇ ਨਾਲ-ਨਾਲ ਵਪਾਰ ਅਤੇ ਰੋਜ਼ਾਨਾ ਦੇ ਕੰਮਾਂ ਵਿੱਚ ਵੀ ਵੱਡੀ ਸਹੂਲਤ ਪ੍ਰਦਾਨ ਕਰੇਗੀ।

26
963 views