logo

*ਐਨ ਪੀ ਐਸ ਕਰਮਚਾਰੀਆਂ ਨੇ ਕੀਤਾ ਅਰਥੀਫੂਕ ਮੁਜ਼ਾਹਰਾ*

*ਐਨ ਪੀ ਐਸ ਕਰਮਚਾਰੀਆਂ ਨੇ ਕੀਤਾ ਅਰਥੀਫੂਕ ਮੁਜ਼ਾਹਰਾ*

*ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ*

*ਟੈਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਦਿੱਤਾ ਸਮਰਥਨ*

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਅੱਜ ਪੁਰਾਣੇ ਬੱਸ ਸਟੈਂਡ ਮੂਨਕ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਅਧਿਆਪਕ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮਾਸਟਰ ਕਰਨੈਲ ਸਿੰਘ ਸਤਵੰਤ ਸਿੰਘ ਆਲਮਪੁਰ ਅਤੇ ਸਤੀਸ਼ ਮੂਨਕ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ,ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਸੁਖਦੇਵ ਸਿੰਘ ਚੰਗਾਲੀਵਾਲਾ ਅਤੇ ਛੱਜੂ ਰਾਮ ਮਨਿਆਣਾ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਸਮੂਹ ਐਨ ਪੀ ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ ।ਉਹਨਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾ ਰੈਲੀ ਨੂੰ ਸਮਰਥਨ ਦਿੱਤਾ ਤੇ ਇਹਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੋਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ।ਇਸ ਮੌਕੇ ਤੇ ਸ਼ੀਤਲ ਕੁਮਾਰ ਰਾਜ ਸਿੰਘ ਸੰਦੀਪ ਸਿੰਘ ਮਾਸਟਰ ਮੇਜਰ ਸਿੰਘ ਸਚਿਨ ਕੁਮਾਰ ਲਖਵਿੰਦਰ ਸਿੰਘ ਜਗਦੀਪ ਸਿੰਘ ਰਿੰਕੂ ਸਿੰਘ ਅਵਤਾਰ ਸਿੰਘ ਨੰਦ ਲਾਲ ਸਿਹਤ ਵਿਭਾਗ ਤੋ ਰਾਜੀਵ ਸ਼ਰਮਾ ਮਲਕੀਤ ਸਿੰਘ ਨੰਦ ਗੋਪਾਲ ਕੁਲਦੀਪ ਰਾਏ ਸੁਖਵਿੰਦਰ ਸਿੰਘ ਜੋਸ਼ੀ ਅਤੇ ਅਰਸ਼ਦੀਪ ਸਿੰਘ ਅਤੇ ਪ ਸ ਸ ਫ ਤੋ ਮੇਜਰ ਸਿੰਘ ਅਤੇ ਸਤਪਾਲ ਸਿੰਘ ਅਤੇ ਨਗਰ ਪੰਚਾਇਤ ਮੂਨਕ ਤੋ ਮਾਈਬਖਸ਼ ਅਤੇ ਸੰਜੀਵ ਕੁਮਾਰ ਨੇ ਸਮੂਲੀਅਤ ਕੀਤੀ

4
356 views