ਜ਼ਿਲ੍ਹਾ ਸੰਗਰੂਰ ਦੇ ਪਿੰਡ ਘਰਾਚੋਂ ਵਿਖੇ ਕਰਵਾਏ ਕਬੱਡੀ ਕੱਪ ਦੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੁਖਬੀਰ ਸਿੰਘ ਬਾਦਲ
ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਘਰਾਚੋਂ ਵਿਖੇ ਕਰਵਾਏ ਗਏ 58ਵੇਂ ਕਬੱਡੀ ਕੱਪ ਵਿੱਚ ਸੁਖਵੀਰ ਸਿੰਘ ਬਾਦਲ ਵੱਲੋਂ ਸ਼ਿਰਕਤ ਕਰ ਕਬੱਡੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਦਾ ਸਾਡੀ ਮਾਂ ਖੇਡ ਕਬੱਡੀ ਨਾਲ ਪਿਆਰ ਦੇਖ ਕੇ ਬਹੁਤ ਖੁਸ਼ੀ ਹੋਈ। 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁੜ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ ਕਰਾਂਗੇ, ਤਾਂ ਜੋ ਪੰਜਾਬ ਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਆਪਣਾ ਲੋਹਾ ਮਨਵਾਉਣ ਦਾ ਮੌਕਾ ਮਿਲੇ ਅਤੇ ਸਾਡੀ ਮਾਂ ਖੇਡ ਕਬੱਡੀ ਨੂੰ ਵਿਸ਼ਵ ਪੱਧਰ ’ਤੇ ਨਵੀਂ ਪਹਿਚਾਣ ਮਿਲੇ।
ਖੇਡ ਮੇਲੇ ਦੇ ਪ੍ਰਬੰਧਕਾਂ ਅਤੇ ਸਮੂਹ ਕਮੇਟੀ ਮੈਂਬਰਾਂ ਨੂੰ ਸਫ਼ਲ ਆਯੋਜਨ ਲਈ ਬਹੁਤ ਬਹੁਤ ਵਧਾਈਆਂ ਦਿੱਤੀਆਂ ਜੋ ਹਰ ਸਾਲ ਇਹ ਉਪਰਾਲਾ ਕਰਦੇ ਹਨ ।