logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਾਡਾ ਬਜੁਰਗ ਸਾਡਾ ਮਾਣ ਤਹਿਤ ਜਿਲ੍ਹਾ ਪੱਧਰੀ ਸਮਾਗਮ ਭਲਕੇ-ਡੀ.ਸੀ ਜਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਸਮੂਲੀਅਤ ਦੀ ਕੀਤੀ ਅਪੀਲ



ਫਰੀਦਕੋਟ 25 ਫਰਵਰੀ (ਨਾਇਬ ਰਾਜ)

ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ “ਸਾਡਾ ਬਜੁਰਗ, ਸਾਡਾ ਮਾਣ” ਮੁਹਿੰਮ ਤਹਿਤ ਮਿਤੀ 26 ਫਰਵਰੀ 2026 ਨੂੰ ਸਵੇਰੇ 11 ਵਜੇ ਤਾਜ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਮਾਨਯੋਗ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ।
ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਵੱਖ-ਵੱਖ ਸਰਕਾਰੀ ਸੁਰੱਖਿਆ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਹੀ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡ ਤਿਆਰ ਕਰਕੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜ਼ਰੂਰਤਮੰਦ ਬਜ਼ੁਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਟ੍ਰਾਈਸਾਈਕਲ, ਵਾਕਿੰਗ ਸਟਿਕਸ ਆਦਿ ਸਹਾਇਕ ਉਪਕਰਨ ਵੀ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਮਹੱਤਵਪੂਰਨ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

0
267 views

Comment